ਚੰਡੀਗੜ੍ਹ, 30 ਸਤੰਬਰ 2026 : ਪੰਜਾਬ ਸਰਕਾਰ (Punjab Government) ਦੇ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ (School hours) ਬਦਲ ਦਿੱਤਾ ਗਿਆ ਹੈ ।
ਕੀ ਸਮਾਂ ਨਿਰਧਾਰਤ ਕੀਤਾ ਗਿਆ ਹੈ ਸਰਕਾਰ ਵਲੋਂ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਵਲੋਂ ਜੋ ਪੰਜਾਬ ਦੇ ਸਮੁੱਚੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਲਈ ਬਦਲਿਆ ਗਿਆ ਹੈ ਤਹਿਤ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8 : 30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਲੱਗਣਗੇ ।
1 ਨਵੰਬਰ ਤੋਂ 28 ਫਰਵਰੀ ਤੱਕ ਮੁੜ ਕੀਤਾ ਜਾਵੇਗਾ ਸਕੂਲਾਂ ਦੇ ਸਮੇਂ ਵਿਚ ਬਦਲਾਅ
ਇਸ ਤੋਂ ਬਾਅਦ 1 ਨਵੰਬਰ ਤੋਂ 28 ਫਰਵਰੀ ਤੱਕ ਲਈ ਸਮੇਂ ‘ਚ ਮੁੜ ਬਦਲਾਅ ਕੀਤਾ ਜਾਵੇਗਾ । ਇਸ ਅਰਸੇ ਦੌਰਾਨ ਸਾਰੇ ਪ੍ਰਾਇਮਰੀ ਸਕੂਲ (Primary school) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੇ । ਇਸ ਤੋਂ ਬਾਅਦ 1 ਮਾਰਚ ਤੋਂ 31 ਮਾਰਚ ਤੱਕ ਦੁਬਾਰਾ ਪ੍ਰਾਇਮਰੀ ਸਕੂਲਾਂ ਲਈ ਸਵੇਰੇ 8:30 ਤੋਂ ਦੁਪਹਿਰ 2:30 ਤੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਸਵੇਰੇ 8:30 ਤੋਂ 2:50 ਵਜੇ ਤੱਕ ਦਾ ਸਮਾਂ ਲਾਗੂ ਰਹੇਗਾ ।
Read More : ਪੰਜਾਬ ਦੇ ਸਰਕਾਰੀ ਤੇੇ ਪ੍ਰਾਈਵੇਟ ਸਕੂਲਾਂ ਨੂੰ ਹੋਈ 1 ਤੋਂ 30 ਜੂਨ ਤੱਕ ਛੁੱਟੀਆਂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
