ਅੰਮ੍ਰਿਤਸਰ ਪੁਲਸ ਨੇ ਹੈਰੋਇਨ ਤੇ ਹਥਿਆਰਾਂ ਸਮੇਤ ਵਿਅਕਤੀ ਕੀਤੇ ਗ੍ਰਿਫ਼ਤਾਰ

Amritsar Police

ਅੰਮ੍ਰਿਤਸਰ, 21 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਵਲੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ 7 ਵਿਅਕਤੀਆਂ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿੰਨੇ ਹਥਿਆਰ ਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਜੋ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ (Illegal weapons) ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 1 ਹੈਂਡ ਗ੍ਰਨੇਡ, 2 ਪਿਸਤੌਲ ਅਤੇ 3.491 ਕਿਲੋ ਹੈਰੋਇਨ (Heroin) ਬਰਾਮਦ ਕੀਤੀ ਗਈ ਹੈ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕਾਬੂ ਕੀਤੇ ਗਏ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰ ਰਹੇ ਸਨ ।

ਪੁਲਸ ਨੇ ਕੀਤੀ 7 ਵਿਅਕਤੀਆਂ ਵਿਰੁੱਧ ਐਫ. ਆਈ. ਆਰ. ਦਰਜ

ਇਸ ਸਬੰਧੀ ਥਾਣਾ ਚਾਟੀਵਿੰਡ ਅਤੇ ਲੋਪੋਕੇ ਵਿਖੇ ਐੱਫ. ਆਈ. ਆਰ. ਦਰਜ (FIR registered) ਕਰ ਲਈਆਂ ਗਈਆਂ ਹਨ। ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅੱਗਲੇ -ਪਿੱਛਲੇ ਸਬੰਧਾਂ ਨੂੰ ਜੋੜਨ ਲਈ ਅਗਲੇਰੀ ਜਾਂਚ ਜਾਰੀ ਹੈ । ਪੰਜਾਬ ਪੁਲਸ ਸੂਬੇ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਨਸ਼ਾ ਤਸਕਰੀ, ਨਾਜਾਇਜ਼ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਮੱਗਲਿੰਗ, ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ।

Read More : ਤਿੰਨ ਨੌੌਜਵਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਪੁਲਸ ਵਲੋਂ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਅੰਮ੍ਰਿਤਸਰ ਪੁਲਸ ਨੇ ਹੈਰੋਇਨ ਤੇ ਹਥਿਆਰਾਂ ਸਮੇਤ ਵਿਅਕਤੀ ਕੀਤੇ ਗ੍ਰਿਫ਼ਤਾਰ”

Leave a Reply

Your email address will not be published. Required fields are marked *