ਅੰਮ੍ਰਿਤਸਰ, 8 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਪੁਲਸ (Amritsar Police) ਵਲੋਂ ਸੋਸ਼ਲ ਮੀਡੀਆ ਪ੍ਰਭਾਵਕ ਮੈਡ ਸੰਧੂ ਦੇ ਕਤਲ ਮਾਮਲੇ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ ।
ਕੀ ਸਾਹਮਣੇ ਆਇਆ ਪੁਲਸ ਜਾਂਚ ਵਿਚ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ ਇਨਫਲੂਐਂਸਰ (Social Media Influencer) ਮੈਡ ਸੰਧੂ ਦੇ ਕਤਲ ਤੋਂ ਪਹਿਲਾਂ ਕੁੱਝ ਨੌਜਵਾਨਾਂ ਵਲੋਂ ਮੈਡ ਸੰਧੂ ਦੀ ਰੇਕੀ ਕੀਤੀ ਗਈ ਸੀ, ਜਿਸਦੇ ਚਲਦਿਆਂ ਅਜਿਹਾ ਸਾਹਮਣੇ ਆ ਰਿਹਾ ਹੈ ਕਿ ਸੰਧੂ ਦਾ ਕਤਲ ਰੇਕੀ ਕਰਨ ਤੋਂ ਬਾਅਦ ਪ੍ਰਾਪਤ ਹੋਈ ਸਥਿਤੀ ਦੇ ਮੱਦੇਨਜਰ ਕੀਤਾ ਗਿਆ ਹੈ ।
ਪੁਲਸ ਨੇ ਕੀਤੀ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਸ਼ੁਰੂ
ਪ੍ਰਾਪਤ ਜਾਣਕਾਰੀ ਅਨੁਸਾਰ ਮੈਡ ਸੰਧੂ ਦਾ ਕਤਲ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਵਲੋਂ ਜਿਨ੍ਹਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੋਂ ਉਪਰੋਕਤ ਘਟਨਾਕ੍ਰਮ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਕਾਫੀ ਅਹਿਮ ਜਾਣਕਾਰੀਆਂ ਸਾਹਮਣੇ ਆਉਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ ।
Read More : ਸੀ. ਬੀ. ਆਈ. ਨੇ ਸੈਨੇਟਰੀ ਇੰਸਪੈਕਟਰ ਨੂੰ ਕੀਤਾ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
