ਅੰਮ੍ਰਿਤਸਰ ਪੁਲਸ ਨੇ ਪੰਜ ਵਿਅਕਤੀਆਂ ਨੂੰ ਕੀਤਾ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ

Amritsar Police

ਅੰਮ੍ਰਿਤਸਰ, 13 ਅਗਸਤ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ (Amritsar) ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਪੰਜ ਵਿਅਕਤੀਆਂ ਨੂੰ ਹਥਿਆਰਾਂ ਅਤੇ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ।

ਕਿੰਨੇ ਹਥਿਆਰ ਤੇ ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਜੋ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਦੇ ਚਲਦਿਆਂ ਪੁਲਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ । ਬਰਾਮਦ ਕੀਤੀ ਗਈ ਹੈਰੋਇਨ (Heroin) ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਪੁਲਸ ਵਲੋਂ ਪਕੜੇ ਗਏ ਵਿਅਕਤੀਆਂ ਤੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਮ੍ਰਿਤਸਰ ਅਤੇ ਤਾਰਨਤਾਰਨ ਵਿੱਚ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੰਗਵਾ ਰਹੇ ਸਨ । ਵਿਦੇਸ਼ੀ ਤਸਕਰਾਂ ਨਾਲ ਇਨ੍ਹਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਅਤੇ ਇਸ ਪੂਰੇ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ ।

ਪਕੜੇ ਗਏ ਵਿਅਕਤੀਆਂ ਵਿਰੁੱਧ ਕੀਤੇ ਗਏ ਹਨ ਦੋ ਕੇਸ ਦਰਜ

ਥਾਣਾ ਇਸਲਾਮਾਬਾਦ ਅਤੇ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਵਿਖੇ ਦੋ ਐੱਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਸਰਹੱਦ ਪਾਰ ਦੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਮੱਗਲਿੰਗ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ । ਪੰਜਾਬ ਪੁਲਸ ਸਰਹੱਦ ਪਾਰੋਂ ਨਸਿ਼ਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਇੱਕ ਸੁਰੱਖਿਅਤ ਤੇ ਨਸ਼ਾ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ।

Read More : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *