ਅੰਮ੍ਰਿਤਸਰ ਦਿਹਾਤੀ ਪੁਲਸ ਤੇ ਕੇਂਦਰੀ ਏਜੰਸੀ ਨੇ ਗੈੈਰ-ਕਾਨੂੰਨੀ ਹਥਿਆਰ ਪਕੜੇ

illegal weapons

ਅੰਮ੍ਰਿਤਸਰ, 11 ਨਵੰਬਰ 2026 : ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਦਿਹਾਤੀ ਪੁਲਸ (Amritsar Rural Police) ਅਤੇ ਕੇਂਦਰੀ ਏਜੰਸੀ ਵਲੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ।

ਕਿੰਨੇ ਮੁਲਜਮਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲਸ ਅਤੇ ਕੇਂਦਰੀ ਏਜੰਸੀ ਵਲੋਂ ਜੋ ਇਕ ਸਾਂਝੇ ਅਪ੍ਰੇ਼ਸ਼ਨ ਤਹਿਤ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ (illegal weapons) ਅਤੇ ਨਸ਼ਾ ਤਸਕਰੀ ਦੇ ਨੈਟਵਰਕਾਂ ਦੇ ਫਾਸ਼ ਕੀਤੇ ਪਰਦੇ ਤਹਿਤ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਮੁਹਿੰਮ ਤਹਿਤ ਪਕੜੇ ਗਏ ਵਿਅਕਤੀਆਂ ਕੋਲੋਂ ਇੱਕ ਆਰ. ਪੀ. ਜੀ. (22 ), ਦੋ ਗੈਰ-ਕਾਨੂੰਨੀ ਪਿਸਤੌਲ, 106 ਜਿ਼ੰਦਾ ਕਾਰਤੂਸ, 7.904 ਕਿੱਲੋ ਹੈਰੋਇਨ, 5.152 ਕਿਲੋ ਅਫ਼ੀਮ, 2.344 ਕਿਲੋ ਆਈਸ
(ਮੈਥਾਮਫੇਟਾਮਾਈਨ), ਇੱਕ ਡਰੋਨ, ਇੱਕ ਜੀ. ਪੀ. ਐਸ. ਟਰੈਕਰ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ ।

ਕੀ ਪਤਾ ਲੱਗਿਆ ਹੈ ਸ਼ੁਰੂਆਤੀ ਜਾਂਚ ਵਿਚ

ਪੰਜਾਬ ਪੁਲਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਫੜੇ ਗਏ ਮੁਲਜ਼ਮ ਕਥਿਤ ਤੌਰ `ਤੇ ਵਿਦੇਸ਼ਾਂ ਵਿੱਚ ਬੈਠੇ ਆਕਾਵਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ । ਥਾਣਾ ਘਰਿੰਡਾ, ਥਾਣਾ ਲੋਪੋਕੇ ਅਤੇ ਥਾਣਾ ਭਿੰਡੀ ਸੈਦਾਂ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ. ਆਈ. ਆਰ. ਦਰਜ (FIR registered) ਕੀਤੀਆਂ ਗਈਆਂ ਹਨ ।

Read More : ਗੈਰ-ਕਾਨੂੰਨੀ ਹਥਿਆਰਾਂ ਸਮੇਤ 6 ਵਿਅਕਤੀ ਅੰਮ੍ਰਿਤਸਰ ਵਿਖੇ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *