ਪਸ਼ੂ ਪਾਲਣ ਮੰਤਰੀ ਨੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

appointment

ਚੰਡੀਗੜ੍ਹ 26 ਅਗਸਤ 2026 : ਪੰਜਾਬ ਦੇ ਪਸ਼ੂ ਪਾਲਣ ਮੰਤਰੀ (Minister of Animal Husbandry) ਗੁਰਮੀਤ ਸਿੰਘ ਖੁੱਡੀਆਂ ਵਲੋਂ ਵਿਭਾਗ ਵਿਚ ਨਵ-ਨਿਯੁਕਤ ਕੀਤੇ ਗਏ ਚਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ (Appointment letter) ਦਿੱਤੇ ਜਾਣ ਦਾ ਸਮਾਚਾਰ ਹੈ ।

ਕਿਸ ਕਿਸ ਅਹੁਦੇ ਲਈ ਦਿੱਤੇ ਗਏ ਹਨ ਨਿਯੁਕਤੀ ਪੱਤਰ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudiyan) ਵਲੋਂ ਜੋ ਬੀਤੇ ਦਿਨੀਂ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਵਿੱਚ ਚਾਰ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ ਡੀ ਕਰਮਚਾਰੀ ਸ਼ਾਮਲ ਹੈ । ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ, ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਉਤਸ਼ਾਹਿਤ ਕੀਤਾ । ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਚੰਗੇ ਸ਼ਾਸਨ ਦੀ ਨੀਂਹ ਹਨ ।

ਕੀ ਆਖਿਆ ਕੈਬਨਿਟ ਮੰਤਰੀ ਨੇ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ । ਖੁੱਡੀਆਂ ਨੇ ਕਿਹਾ ਕਿ ਅਸੀਂ ਨਾ ਸਿਰਫ਼ ਖਾਲੀ ਅਸਾਮੀਆਂ ਭਰ ਰਹੇ ਹਾਂ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਪ੍ਰਦਾਨ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਯੋਗ ਨੌਜਵਾਨ ਨੂੰ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ ।

Read More : ਹਲਕਾ ਵਿਧਾਇਕ ਭਰਾਜ ਨੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *