ਗੈਂਗਸਟਰਾਂ ‘ਤੇ ਵਾਰ ਤਹਿਤ ਭਗੌੜੇ ਗੈਂਗਸਟਰ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

Gangster Arrest

ਚੰਡੀਗੜ੍ਹ, 9 ਨਵੰਬਰ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਵਿਰੁੱਧ ਸ਼ੁਰੂ ਕੀਤੀ ਮੁਹਿੰਮ ਗੈਂਗਸਟਰਾਂ ‘ਤੇ ਵਾਰ ਤਹਿਤ ਭਗੌੜੇ ਗੈਂਗਸਟਰ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ ਗਿਆ ਹੈ ।

ਕੌੌਣ ਹੈ ਇਹ ਭਗੌੜਾ ਗੈਂਗਸਟਰ

ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਵਿੱਢੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਖਿ਼ਲਾਫ਼ ਉਸ ਸਮੇੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਕਾਊਂਟਰ ਇੰਟੈਲੀਜੈਂਸ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ ਨਾਲ ਨਜ਼ਦੀਕੀ ਤਾਲਮੇਲ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਭਗੌੜੇ ਗੈਂਗਸਟਰ (Fugitive Gangsters) ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਇਥੋਪੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਕੇ ਭਾਰਤ ਲਿਆਂਦਾ ਗਿਆ ਹੈ ।

ਕੀ ਜਾਣਕਾਰੀ ਦਿੱਤੀ ਡੀ. ਜੀ. ਪੀ. ਪੰਜਾਬ ਨੇ

ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਸ ਦੀ ਕਿਸੇ ਅਫ਼ਰੀਕੀ ਦੇਸ਼ ਤੋਂ ਭਗੌੜੇ ਅਪਰਾਧੀ ਦੀ ਇਹ ਹੁਣ ਤੱਕ ਦੀ ਪਹਿਲੀ ਡਿਪੋਰਟੇਸ਼ਨ ਹੈ, ਜਿਸ ਨਾਲ ਸੂਬੇ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵਿੱਢੀ ਸਖ਼ਤ ਮੁਹਿੰਮ ਵਿੱਚ ਇੱਕ ਨਵੀਂ ਸਫ਼ਲਤਾ ਜੁੜ ਗਈ ਹੈ ।

ਕਿਹੜੇ-ਕਿਹੜੇ ਮਾਮਲੇ ਵਿਚ ਸੀ ਲੋੜੀਂਦਾ

ਉਕਤ ਮੁਲਜ਼ਮ ਗੁਰਵਿੰਦਰ ਅਫ਼ਰੀਦੀ ਪੰਜਾਬ ਅੰਦਰ ਪੰਜ ਸਨਸਨੀਖੇਜ਼ ਕਤਲ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਨ੍ਹਾਂ ਵਿੱਚ ਸਰਪੰਚ ਰਾਜਵਿੰਦਰ ਉਰਫ਼ ਰਾਜ ਤਲਵੰਡੀ ਦਾ ਕਤਲ (ਅਕਤੂਬਰ 2024), 12 ਸਾਲਾ ਲੜਕੇ ਗੁਰਸੇਵਕ ਸਿੰਘ ਦਾ ਕਤਲ (ਮਾਰਚ 2025), ਵਿੱਕੀ ਚੁੱਘ ਦਾ ਕਤਲ (ਮਾਰਚ 2025), ਜਸਵੰਤ ਸਿੰਘ ਦਾ ਕਤਲ (ਮਈ 2025) ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਦਾ ਕਤਲ (ਸਤੰਬਰ 2025) ਸ਼ਾਮਲ ਹਨ ।

Read More : ਭਗੌੜੇ ਗੈਂਗਸਟਰ ਪ੍ਰਿੰਸ ਖ਼ਾਨ ਦਾ ਭਰਾ ਬੰਟੀ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *