ਬਿਕਰਮ ਸਿੰਘ ਮਜੀਠੀਆ ਨਾਭਾ ਜੇਲ ਤੋਂ ਆਏ ਬਾਹਰ

Bikram Sinagh Majithia

ਨਾਭਾ, 3 ਫਰਵਰੀ 2026 : ਜਿ਼ਲਾ ਪਟਿਆਲਾ ਦੇ ਨਾਭਾ ਸ਼ਹਿਰ ਵਿਖੇ ਬਣੀ ਜੇਲ (Jail) ਵਿਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਬਾਹਰ ਆ ਗਏ ਹਨ ।

ਕਿਊਂ ਬੰਦ ਸੀ ਮਜੀਠੀਆ ਜੇਲ ਵਿਚ

ਪੰਜਾਬ ਦੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਭਾ ਜੇਲ ਵਿਖੇ ਬੰਦ ਰਹਿਣ ਦਾ ਮੁੱਖ ਕਾਰਨ ਉਨ੍ਹਾਂ ਵਿਰੁੱਧ ਵਿਜੀਲੈਂਸ ਵਲੋਂ ਆਮਦਨ ਨਾਲੋਂ ਵਧ ਜਾਇਦਾਦ ਦਾ ਕੇਸ ਦਰਜ ਕੀਤਾ ਹੈ। ਹੁਣ ਇਸ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨੀਂ ਜ਼ਮਾਨਤ (Bail) ਦੇ ਦਿੱਤੀ ਸੀ, ਜਿਸਦੇ ਚਲਦਿਆਂ ਹੁਣ ਉਹ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਜੇਲ ਤੋਂ ਬਾਹਰ ਆ ਗਏ ਹਨ । ਦੱਸਣਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਟਿਆਲਾ ਦੇ ਗੁਰਦੁਆਰਾ ਸਾਹਿਬ ਦੁੱਖ ਨਿਵਾਰਨ ਸਾਹਿਬ ਵੀ ਨਤਮਸਤਕ ਹੋਣਗੇ ।

ਮਜੀਠੀਆ ਦੀ ਰਿਹਾਈ ਨੂੰ ਲੈ ਕੇ ਸਵੇਰ ਤੋਂ ਹੀ ਲੱਗ ਗਈ ਸੀ ਸਮਰਥਕਾਂ ਦੀ ਭੀੜ

ਬਿਕਰਮ ਮਜੀਠੀਆ ਦੇ ਜੇਲ ਤੋਂ ਬਾਹਰ ਆਉਣ ਨੂੰ ਲੈ ਕੇ ਅੱਜ ਸਵੇਰ ਤੋਂ ਹੀ ਅਕਾਲੀ ਆਗੂਆਂ (Akali leaders) ਅਤੇ ਉਨ੍ਹਾਂ ਦੇ ਹੋਰ ਹਮਾਇਤੀਆਂ ਦੀ ਭੀੜ ਲੱਗ ਗਈ ਸੀ । ਇਸ ਮੌਕੇ ਉਨ੍ਹਾਂ ਦੇ ਧਰਮ ਪਤਨੀ ਆਦਿ ਬਹੁਤ ਵੱਡੀ ਗਿਣਤੀ ਵਿਚ ਸਮਰਥਕ ਮੌਜੂਦ ਸਨ । ਮਜੀਠੀਆ ਜਿਵੇਂ ਹੀ ਜੇਲ੍ਹ ਤੋਂ ਬਾਹਰ ਆਏ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮਕਸਦ ਲਈ ਜੇਲ੍ਹ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ।

Read More : ਸੁਪਰੀਮ ਕੋਰਟ ਤੋਂ ਮਿਲੀ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *