ਮੁੰਬਈ, 17 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰਾ (Maharashtra) ਦੇ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿਖੇ ਇਕ ਘਰ ਵਿਚ ਚਾਰ ਵਿਅਕਤੀਆਂ ਦੀਆਂ ਲਾਸ਼ਾਂ (Corpses) ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕੌਣ ਹਨ ਚਾਰੋਂ ਜਣੇ
ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ (South Mumbai) ਦੇ ਨੇਵੀ ਨਗਰ ਇਲਾਕੇ ਵਿਚ ਜੋ ਇਕ ਘਰ ਵਿਚੋਂ ਭਾਰਤੀ ਜਲ ਸੈਨਾ ਦੇ ਜਵਾਨ, ਉਸਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤ ਵਿਚ ਬਰਾਮਦ ਹੋਈਆਂ ਦੇ ਕਾਰਨ ਪੂਰੇ ਖੇਤਰ ਵਿਚ ਸਨਸਨੀ ਫੈਲੀ ਹੋਈ ਹੈ । ਭਾਰਤੀ ਜਲ ਸੈਨਾ (Indian Navy) ਦੇ ਅਨੁਸਾਰ ਉਪਰੋਕਤ ਘਟਨਾ 15 ਅਗਸਤ ਨੂੰ ਵਾਪਰੀ ਹੈ, ਜਿਸ ਦਾ ਪਤਾ ਲੱਗਣ ’ਤੇ ਹਫ਼ੜਾ-ਦਫ਼ੜੀ ਮਚ ਗਈ । ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ ਹੈ ।
ਕੀ ਪਤਾ ਲੱਗਿਆ ਕਫ ਪ੍ਰੇਡ ਪੁਲਸ ਮੁਤਾਬਕ
ਇਸ ਮਾਮਲੇ ਦੀ ਜਾਂਚ ਦੌਰਾਨ ਕਫ਼ ਪਰੇਡ ਪੁਲਸ ਅਨੁਸਾਰ ਭਾਰਤੀ ਜਲ ਸੈਨਾ ਦੇ ਜਵਾਨ ਦੀ ਲਾਸ਼ ਸ਼ਨੀਵਾਰ ਦੀ ਰਾਤ ਨੂੰ ਉਸ ਦੇ ਘਰ ਵਿਚ ਲਟਕਦੀ ਹੋਈ ਮਿਲੀ, ਜਦਕਿ ਉਸ ਦੀ ਪਤਨੀ ਅਤੇ ਦੋ ਬੱਚਿਆਂ ਦੀਆਂ ਲਾਸ਼ਾਂ ਵੀ ਇਮਾਰਤ ਵਿਚੋਂ ਮਿਲੀਆਂ । ਅਧਿਕਾਰੀ ਨੇ ਕਿਹਾ ਕਿ ਘਰ ਦਾ ਦ੍ਰਿਸ਼ ਦੇਖ ਕੇ ਪਹਿਲੀ ਨਜ਼ਰ ਵਿਚ ਇੰਝ ਜਾਪਦਾ ਸੀ ਕਿ ਆਦਮੀ ਨੇ ਖ਼ੁਦਕੁਸ਼ੀ ਕੀਤੀ ਹੈ, ਜਦੋਂ ਕਿ ਉਸ ਦੀ ਪਤਨੀ ਅਤੇ ਬੱਚਿਆਂ ਨੂੰ ਜ਼ਹਿਰ ਦਿਤਾ ਗਿਆ । ਅਧਿਕਾਰੀਆਂ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ (Postmortem) ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ ।
Read More : ਗ੍ਰੇਟਰ ਨੋਇਡਾ ਚ ਕਿਰਾਏ ਦੇ ਕਮਰੇਚੋਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ ਬਰਾਮਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
