ਗੁਜਰਾਤ, 30 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਗੁਜਰਾਤ (Gujarat) ਦੇ ਸ਼ਹਿਰ ਵਡੋਦਰਾ ਵਿਖੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ (Corpses) ਘਰ ਵਿਚ ਹੀ ਲਟਕਦੀਆਂ ਪਾਈਆਂ ਗਈਆਂ ਹਨ ।
ਕੌਣ ਕੌਣ ਹਨ ਇਹ ਤਿੰਨੋ ਜਣੇ
ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਵਡੋਦਰਾ ਸ਼ਹਿਰ ਵਿਚ ਜੋ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਲਾਸ਼ਾਂ ਲਟਕਦੀਆਂ (Hanging Corpses) ਪਾਈਆਂ ਗਈਆਂ ਹਨ ਦੀ ਪਛਾਣ 50 ਸਾਲਾ ਆਰਤੀਬੇਨ ਸੋਨੀ, ਨੀਲਕੰਠ ਅਤੇ ਲੜਕੀ ਝਲਕ ਸੋਨੀ ਦੇ ਤੌਰ ਤੇ ਹੋਈ ਹੈ। ਦੱਸਣਯੋਗ ਹੈ ਕਿ ਘਰ ਦਾ ਦਰਵਾਜ਼ਾ ਨਾ ਖੁੱਲ੍ਹਣ ‘ਤੇ ਘਰ ਵਿਚ ਕੰਮ ਕਰਨ ਵਾਲੀ ਊਸ਼ਾਬੇਨ ਵਲੋਂ ਜਦੋਂ ਇਸਦੀ ਸੂਚਨਾ ਦਿੱਤੀ ਗਈ ਤਾਂ ਘਰ ਜਾ ਕੇ ਦਰਵਾਜ਼ਾ ਖੋਲ੍ਹਣ ਤੇ ਤਿੰਨਾਂ ਦੀਆਂ ਲਾਸ਼ਾਂ ਮਿਲਣ ਤੇ ਪੁਲਸ ਨੂੰ ਸੂਚਿਤ ਕੀਤਾ ਗਿਆ ।
ਪੁਲਸ ਨੇ ਕਰ ਦਿੱਤੀ ਹੈ ਜਾਂਚ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਕਤ ਘਟਨਾਕ੍ਰਮ ਸਬੰਧੀ ਜਦੋਂ ਪੁਲਸ ਨੂੰ ਸੂਚਨਾ ਦਿੱਤੀ ਗਈ ਤਾਂ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਂਦਿਆਂ ਲਾਸ਼ਾਂ ਨੂੰ ਪਹਿਲੀ ਕਾਰਵਾਈ ਦੌਰਾਨ ਪੋਸਟਮਾਰਟਮ (Postmortem) ਲਈ ਹਸਪਤਾਲ ਭੇਜ ਦਿੱਤਾ । ਪੁਲਸ ਵਲੋਂ ਕਾਨੂੰਨੀ ਕਾਰਵਾਈ ਅੱਗੇ ਤੋਰਦਿਆਂ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਸ ਮੁਤਾਬਕ ਪੋਸਮਾਰਟਮ ਰਿਪੋਰਟ ਤੋਂ ਹੀ ਮੌਤ ਦੇ ਕਾਰਨਾਂ ਦਾ ਖੁਲਾਸਾ ਹੋ ਸਕੇਗਾ ।
Read More : ਨੌਸ਼ਹਿਰਾ ਪੰਨੂੰਆਂ ਵਿਖੇ ਸ਼ਮਸ਼ਾਨਘਾਟ ਵਿਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
