ਤਰਨਤਾਰਨ, 30 ਅਕਤੂਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਕਸਬਾ ਨੌਸ਼ਹਿਰਾ ਪੰਨੂੰਆਂ ਦੀ ਸ਼ਮਸ਼ਾਨਘਾਟ ਵਿਖੇ ਨੌਜਵਾਨ ਦੀ ਲਟਕਦੀ ਹੋਈ ਲਾਸ਼ (Corpse) ਮਿਲੀ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਕਸਬਾ ਨੌਸ਼ਹਿਰਾ ਪੰਨੂਆਂ ਦੇ ਨਜ਼ਦੀਕ ਪਿੰਡ ਚੋਧਰੀਵਾਲਾ ਦੇ ਸ਼ਮਸ਼ਾਨਘਾਟ (Cremation Ground) ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ । ਥਾਣਾ ਸਰਹਾਲੀ ਪੁਲਸ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ ਦੀ ਪਛਾਣ 22 ਸਾਲਾ ਸੁਖਰਾਜ ਸਿੰਘ ਦੇ ਤੌਰ ‘ਤੇ ਹੋਈ ਹੈ ।
ਕੀ ਦੱਸਿਆ ਡੀ. ਐਸ. ਪੀ. ਨੇ
ਉਪਰੋਕਤ ਵਾਪਰੇ ਘਟਨਾਕ੍ਰਮ ਵਾਲੀ ਥਾਂ ’ਤੇ ਪੁੱਜੇ ਸਭ ਡਵੀਜ਼ਨ ਪੱਟੀ ਦੇ ਡੀ. ਐਸ. ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਨੌਸ਼ਹਿਰਾ ਪਨੂੰਆਂ ਦੇ ਸ਼ਮਸ਼ਾਨਘਾਟ ਵਿੱਚ ਕੁੱਝ ਲੋਕਾਂ ਨੇ ਦਰਖ਼ਤ ਨਾਲ ਲਟਕਦੀ ਹੋਈ ਲਾਸ਼ ਵੇਖੀ । ਮੌਕੇ ’ਤੇ ਥਾਣਾ ਸਰਹਾਲੀ ਕਲਾਂ ਦੇ ਮੁਖੀ ਸਬ-ਇੰਸਪੈਕਟਰ ਬਲਬੀਰ ਸਿੰਘ ਪੁੱਜੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਜਾਕੇ ਪੜ੍ਹਤਾਲ ਸ਼ੁਰੁ ਕਰ ਦਿੱਤੀ ਹੈ । ਨੌਜਵਾਨ ਨੇ ਖੁਦ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ ਜਾਂ ਫਿਰ ਕਿਸੇ ਰੰਜਿਸ਼ ਤਹਿਤ ਇਸਦਾ ਕਤਲ ਕੀਤਾ ਗਿਆ ਇਸ ਸਬੰਧੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।
ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਭਿਜਵਾ ਦਿੱਤੀ ਗਈ
ਡੀ. ਐਸ. ਪੀ. ਰਵੀਸ਼ੇਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਮਾਪਿਆਂ ਦੇ ਬਿਆਨ ਦਰਜ ਕਰਕੇ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਪੜਤਾਲ ਕਰ ਰਹੀ ਹੈ ਲਾਸ਼ ਨੂੰ ਪੋਸਟਮਾਰਟਮ (Postmortem) ਵਾਸਤੇ ਸਿਵਿਲ ਹਸਪਤਾਲ ਦਾ ਭਿਜਵਾ ਦਿੱਤਾ ਗਿਆ ਹੈ ।
Read More : ਨਾਭਾ ਵਿਖੇ 17 ਸਾਲਾ ਵਿਦਿਆਰਥੀ ਦੀ ਲਾਸ਼ ਭਾਖੜਾ ਨਹਿਰ `ਚੋਂ ਮਿਲੀ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਨੌਸ਼ਹਿਰਾ ਪੰਨੂੰਆਂ ਵਿਖੇ ਸ਼ਮਸ਼ਾਨਘਾਟ ਵਿਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼”