ਜਿਲਾ ਪ੍ਰਬੰਧਕੀ ਕੰਪਲੈਕਸ ਤੇ ਸਕੂਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Bomb threat

ਸੰਗਰੂਰ, 27 ਜੁਲਾਈ 2026 : ਪੰਜਾਬ ਦੇ ਜਿਲਾ ਸੰਗਰੂਰ (Sangrur) ਵਿਖੇ ਜਿਲਾ ਪ੍ਰਬੰਧਕੀ ਕੰਪਲੈਕਸ ਅਤੇ ਛਾਉਣੀ ਵਿਚ ਮੌਜੂਦ ਆਰਮੀ ਸਕੂਲ ਨੂੰ ਬੰਬ ਨਾਲ ਉਡਾਉਣ (Bomb threat) ਦੀ ਧਮਕੀ ਦਿੱਤੀ ਗਈ ਹੈ ।

ਪੁਲਸ ਪ੍ਰਸ਼ਾਸਨ ਨੇ ਧਮਕੀ ਦਾ ਪਤਾ ਚਲਦਿਆਂ ਕੀਤੀ ਜਾਂਚ ਸ਼ੁਰੂ

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਵੇਲੇ ਜੋ ਸੰਗਰੂਰ ਵਿਖੇ ਜਿਲਾ ਪ੍ਰਬੰਧਕੀ ਕੰਪਲੈਕਸ (District Administrative Complex) ਅਤੇ ਛਾਉਣੀ ਵਿਚ ਬਣੇ ਆਰਮੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਪਹਿਲਾਂ ਵਾਂਗ ਈਮੇਲ ਭੇਜ ਕੇ ਹੀ ਦਿੱਤੀ ਗਈ ਹੈ । ਉਕਤ ਧਮਕੀ ਦੇ ਚਲਦਿਆਂ ਪੁਲਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਤੌਰ ‘ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਚੈਕਿੰਗ ਕੀਤੀ, ਜਦਕਿ ਆਰਮੀ ਸਕੂਲ (Army School) ’ਚ ਫ਼ੌਜ ਨੇ ਆਪਣੇ ਪੱਧਰ ‘ਤੇ ਚੈਕਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ । ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਰਿਸਰ ਵਿੱਚੋਂ ਕਿਸੇ ਵੀ ਕਿਸਮ ਦੀ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ ।

ਪੁਲਸ ਅਧਿਕਾਰੀਆਂ ਨੇ ਕੀ ਦੱਸਿਆ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. (ਡੀ) ਦਵਿੰਦਰ ਸਿੰਘ ਅੱਤਰੀ ਅਤੇ ਡੀ. ਐੱਸ. ਪੀ. ਸੰਗਰੂਰ ਦਲਬੀਰ ਸਿੰਘ ਨੇ ਦੱਸਿਆ ਕਿ ਗੈਰ-ਸਮਾਜਿਕ ਅਨਸਰਾਂ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਅਜਿਹੀਆਂ ਈਮੇਲਾਂ ਭੇਜਦੇ ਰਹਿੰਦੇ ਹਨ । ਪਿਛਲੇ ਸਮੇਂ ਦੌਰਾਨ ਵੀ ਕੋਰਟ ਕੰਪਲੈਕਸ ਅਤੇ ਕੁਝ ਸਕੂਲਾਂ ਨੂੰ ਅਜਿਹੀਆਂ ਈਮੇਲਾਂ ਮਿਲ ਚੁੱਕੀਆਂ ਹਨ ਪਰ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ । ਪੁਲਸ ਵੱਲੋਂ ਆਪਣੇ ਪੱਧਰ ‘ਤੇ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਅੱਜ ਵੀ ਚੈਕਿੰਗ ਕੀਤੀ ਗਈ ਹੈ, ਕੋਈ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ।

ਈਮੇਲ ਦੀ ਕੀਤੀ ਜਾ ਰਹੀ ਹੈ ਪੜ੍ਹਤਾਲ

ਉਨ੍ਹਾਂ ਕਿਹਾ ਕਿ ਅਜਿਹੀ ਈਮੇਲ ਭੇਜਣ ਵਾਲੇ ਸਰੋਤ ਦੀ ਪੜ੍ਹਤਾਲ ਕੀਤੀ ਜਾ ਰਹੀ ਹੈ । ਵਿਦੇਸ਼ੀ ਈਮੇਲ ਆਈ. ਡੀ. (Email ID) ਅਤੇ ਆਈ. ਪੀ. ਐਡਰੈੱਸ ਤੋਂ ਅਜਿਹੀਆਂ ਈਮੇਲਾਂ ਕੀਤੀਆਂ ਜਾ ਰਹੀ ਹਨ । ਉਨ੍ਹਾਂ ਕਿਹਾ ਕਿ ਜਲਦੀ ਹੀ ਪੁਲਸ ਇਨ੍ਹਾਂ ਦੀ ਪਛਾਣ ਕਰ ਲਵੇਗੀ ।

Read More : ਮੋਹਾਲੀ ਦੇ ਛੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾ ਦਿੱਤੇ ਜਾਣ ਦੀ ਧਮਕੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *