ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ : ਮਾਨ

Chief Minister

ਚੰਡੀਗੜ੍ਹ, 16 ਸਤੰਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ ।

ਕੀ ਟੀਚਾ ਹੈ ਸਰਕਾਰ ਦਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਜੋ ਪਿੰਡ ਜਿੰਦਵੜੀ ‘ਚ ਆਯੋਜਿਤ `ਲੋਕ ਮਿਲਨੀ` ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਨੇ ਸੰਬੋਧਨ ਦੌਰਾਨ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਪੰਜਾਬ ਦੇ ਸਿਰਫ਼ 22 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਸੀ, ਜਦੋਂ ਕਿ ਹੁਣ ਇਹ ਅੰਕੜਾ 80 ਫੀਸਦੀ ਤੱਕ ਪਹੁੰਚ ਗਿਆ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦਾ ਟੀਚਾ ਸੂਬੇ ਦੇ 100 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ । ਖੇਤਾਂ ਤੱਕ ਸਿੰਚਾਈ ਦਾ ਪਾਣੀ ਪਹੁੰਚਾਉਣ ਲਈ 14000 ਕਿਲੋਮੀਟਰ ਦਾ ਪਾਈਪਲਾਈਨ ਨੈੱਟਵਰਕ ਵਿਕਸਤ ਕੀਤਾ ਜਾ ਰਿਹਾ ਹੈ ।

ਪੰਜਾਬ ਦੇ 90 ਫੀਸਦੀ ਪਰਿਵਾਰਾਂ ਨੂੰ ਮਿਲ ਰਹੀ ਹੈ ਮੁਫ਼ਤ ਬਿਜਲੀ : ਭਗਵੰਤ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ । ਪਿੰਡ ਦੇ ਵਿਕਾਸ ਨੂੰ ਤੇਜ਼ ਕਰਨ ਲਈ 6 ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਸੌਂਪੇ ਗਏ ਹਨ । ਭਗਵੰਤ ਮਾਨ ਨੇ ਕਾਂਗਰਸ, ਭਾਜਪਾ ਤੇ ਅਕਾਲੀ ਦਲ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਹ ਰਵਾਇਤੀ ਪਾਰਟੀਆਂ ਪੰਜਾਬ ਦੀ ਭਲਾਈ ਲਈ ਕੰਮ ਕਰਨ ਦੀ ਬਜਾਏ ਸੱਤਾ ਤੇ ਅਹੁਦੇ ਦੀ ਸਿਆਸਤ ‘ਚ ਉਲਝੀਆਂ ਹੋਈਆਂ ਹਨ ।

ਕੀ ਦੋਸ਼ ਲਗਾਇਆ ਮੁੱਖ ਮੰਤਰੀ ਮਾਨ ਵਲੋਂ

ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੇ ਪਾਣੀ, ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਬੀ. ਬੀ. ਐੱਮ. ਬੀ., ਐੱਸ. ਵਾਈ. ਐੱਲ. ਅਤੇ ਪੇਂਡੂ ਵਿਕਾਸ ਫੰਡਾਂ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਨਾਲ ਬੇਇਨਸਾਫੀ ਕੀਤੀ ਹੈ । ਅਕਾਲੀ ਦਲ ਦਾ ਰਾਜ ਬੇਅਦਬੀ, ਨਸ਼ਾਖੋਰੀ ਤੇ ਮਾਫੀਆ ਵਰਗੇ ਮੁੱਦਿਆਂ ਨਾਲ ਭਰਿਆ ਪਿਆ ਸੀ ।

Read More : ਪੰਜਾਬ `ਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਚੈਂਪੀਅਨਜ਼ ਟਰਾਫੀ : ਮੁੱਖ ਮੰਤਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਪੰਜਾਬ ਦੇ 80 ਫੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ : ਮਾਨ

Leave a Reply

Your email address will not be published. Required fields are marked *