ਨਵੀਂ ਦਿੱਲੀ, 7 ਅਪ੍ਰੈਲ 2026 : ਭਾਰਤ ਦੇਸ਼ ਦੀ ਕੇੇਂਦਰੀ ਜਾਂਚ ਏਜੰਸੀ (Central Investigation Agency) ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਇਕ ਮਾਮਲੇ ਵਿਚ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੁਰਕ (Attachment of properties) ਕੀਤੇ ਜਾਣ ਦਾ ਸਮਾਚਾਰ ਹੈ ।
ਕਿੰਨੇ ਕਰੋੜ ਦੀਆਂ ਕੀਤੀਆਂ ਈ. ਡੀ. ਨੇ ਜਾਇਦਾਦਾਂ ਕੁਰਕ
ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਹਰਿਆਣਾ ਅਤੇ ਰਾਜਸਥਾਨ `ਚ 1500 ਤੋਂ ਵੱਧ ਘਰ ਖਰੀਦਦਾਰਾਂ ਨੂੰ ਭੁਗਤਾਨ ਦੇ ਬਾਵਜੂਦ ਰਿਹਾਇਸ਼ੀ ਇਕਾਈਆਂ ਦਾ ਕਬਜ਼ਾ ਨਾ ਸੌਂਪੇ ਜਾਣ ਨਾਲ ਜੁੜੇ ਇਕ ਮਾਮਲੇ `ਚ ਮਨੀ ਲਾਂਡਰਿੰਗ ਰੋਕੂ ਐਕਟ (Prevention of Money Laundering Act) (ਪੀ. ਐੱਮ. ਐੱਲ. ਏ.) ਦੇ ਤਹਿਤ ਲੱਗਭਗ 944 ਕਰੋੜ ਰੁਪਏ ਦੀਆਂ ਅਚੱਲ ਜਾਇਦਾਦਾਂ ਕਰਕ ਕਰ ਲਈਆਂ ਹਨ ।
ਕੀ ਦੱਸਿਆ ਅਧਿਕਾਰੀਆਂ ਨੇ
ਈ. ਡੀ. ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪਲਵਲ, ਫਰੀਦਾਬਾਦ, ਰੇਵਾੜੀ ਅਤੇ ਭਿਵਾੜੀ `ਚ ਸਥਿਤ ਪ੍ਰਾਜੈਕਟਾਂ ਨਾਲ ਸਬੰਧਤ ਹੈ, ਜਿੱਥੇ ਕਥਿਤ ਤੌਰ `ਤੇ ਭੁਗਤਾਨ ਦੇ ਬਾਵਜੂਦ ਖਰੀਦਦਾਰਾਂ ਨੂੰ ਜਾਇਦਾਦ ਦਾ ਕਬਜ਼ਾ ਨਹੀਂ ਦਿੱਤਾ ਗਿਆ । ਈ. ਡੀ. ਨੇ ਇਕ ਬਿਆਨ `ਚ ਕਿਹਾ ਕਿ ਉਸ ਨੇ `ਪਿਊਸ਼ ਕਾਲੋਨਾਈਜ਼ਰਸ ਲਿਮਟਿਡ, ਕੰਪਨੀ ਦੇ ਸਾਬਕਾ ਪ੍ਰਮੋਟਰਾਂ ਅਤੇ ਉਨ੍ਹਾਂ ਨਾਲ ਸਬੰਧਤ ਕਾਰੋਬਾਰੀ ਸੰਸਥਾਵਾਂ/ ਵਿਅਕਤੀਆਂ ਦੀ ਮਲਕੀਅਤ ਵਾਲੀਆਂ ਅਚੱਲ ਜਾਇਦਾਦਾਂ ਨੂੰ ਅਸਥਾਈ ਤੌਰ `ਤੇ ਕੁਰਕ ਕਰ ਲਿਆ ਹੈ । ਬਿਆਨ ਮੁਤਾਬਕ ਕੁਰਕ ਕੀਤੀਆਂ ਗਈਆਂ ਜਾਇਦਾਦਾਂ `ਚ ਚਾਰਾਂ ਸ਼ਹਿਰਾਂ `ਚ ਮੌਜੂਦ ਪ੍ਰਾਜੈਕਟ ਜ਼ਮੀਨ, ਫਲੈਟ, ਖੇਤੀਬਾੜੀ ਜ਼ਮੀਨ ਅਤੇ ਵਪਾਰਕ ਸਥਾਨ ਸ਼ਾਮਲ ਹਨ ।
Read More : ਮਾਮਲਾ ਆਈ. ਡੀ. ਐੱਫ. ਸੀ. ਫਸਟ ਬੈਂਕ ਧੋਖਾਧੜੀ ਦਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
