ਜਲੰਧਰ, 17 ਸਤੰਬਰ 2026 : ਪੰਜਾਬ ਦੇ ਸ਼ਹਿਰ ਜਲੰਧਰ (Jalandhar) ਦੇ ਡੀ. ਏ. ਵੀ. ਕਾਲਜ ਵਿਚ ਇਕ ਗਾਨੇ ਦੀ ਸ਼ੂਟਿੰਗ ਦੌਰਾਨ ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ।
ਕਿਸ ਗਾਇਕ ਵਿਰੁੱਧ ਕੀਤਾ ਗਿਆ ਹੈ ਕੇਸ ਦਰਜ
ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿਖੇ ਜੋ ਡੀ. ਏ. ਵੀ. ਕਾਲਜ ਵਿਚ ਜਿਸ ਪੰਜਾਬੀ ਗਾਇਕ (Punjabi singer) ਵਲੋਂ ਗਾਣੇ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਗਾਇਕ ਵਲੋਂ ਹਥਿਆਰਾਂ ਦੇ ਸੱਭਿਆਚਾਰ ਨੂੰ ਪ੍ਰਮੋਟ ਕਰਨ ਤੇ ਉਸ ਵਿਰੁੱਧ ਥਾਣਾ ਡਵੀਜਨ ਨੰ 1 ਵਿਖੇ ਕੇਸ ਦਰਜ ਕੀਤਾ ਗਿਆ ਹੈ ਦੀ ਪਛਾਣ ਹਰਿੰਦਰ ਪਾਲ ਸਿੰਘ ਨਿੱਝਰ (Harinder Pal Singh Nijjar) ਦੇ ਤੌਰ ‘ਤੇ ਹੋਈ ਹੈ ।
ਕਿਸ ਧਾਰਾ ਤਹਿਤ ਕੀਤਾ ਗਿਆ ਹੈ ਕੇਸ ਦਰਜ
ਪ੍ਰਾਪਤ ਸੂਚਨਾ ਮੁਤਾਬਕ ਜਿਸ ਪੰਜਾਬੀ ਗਾਇਕ ਹਰਿੰਦਰ ਪਾਲ ਸਿੰਘ ਨਿੱਝਰ ਵਿਰੁੱਧ ਗਾਣੇ ਦੀ ਸ਼ੂਟਿੰਗ ਦੌਰਾਨ ਗੰਨ ਕਲਚਰ (Gun culture) ਨੂੰ ਪ੍ਰਮੋਟ ਕਰਨ ‘ਤੇ ਕੇਸ ਦਰਜ ਕੀਤਾ ਗਿਆ ਹੈ ਉਹ ਧਾਰਾ 223,190 ਬੀ. ਐਨ. ਐਸ. ਅਤੇ 25-30 ਆਰਮਜ ਐਕਟ ਤਹਿਤ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਕਿਸ ਦੀ ਸਿ਼ਕਾਇਤ ‘ਤੇ ਦਰਜ ਕੀਤਾ ਗਿਆ ਹੈ ਕੇਸ
ਉਕਤ ਮਾਮਲੇ ਵਿਚ ਗਾਇਕ ਵਿਰੁੱਧ ਜੋ ਐਫ. ਆਈ. ਆਰ. ਦਰਜ ਕੀਤੀ ਗਈ ਹੈ ਉਹ ਪ੍ਰੋਫੈਸਰ ਐਮ. ਪੀ. ਸਿੰਘ ਦੁਆਰਾ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਮੈਨੇਜਮੈਂਟ ਕਮੇਟੀ ਨੂੰ ਇਕ ਪੱਤਰ ਲਿਖ ਕੇ ਕੀਤੀ ਗਈ ਹੈ । ਦੱਸਣਯੋਗ ਹੈ ਕਿ ਪ੍ਰੋ. ਐਮ. ਸਿੰਘ ਕਾਫੀ ਸਮੇਂ ਤੋਂ ਗੰਨ ਕਲਚਰ ਦੇ ਖਿਲਾਫ਼ ਲੜਾਈ ਲੜ ਰਹੇ ਹਨ।
ਕੀ ਆਖਿਆ ਏ. ਡੀ. ਸੀ. ਪੀ. ਨੇ
ਜਲੰਧਰ ਪੁਲਸ ਦੇ ਏ. ਡੀ. ਸੀ. ਪੀ. ਮੁਖਤਿਆਰ ਰਾਏ ਨੇ ਦੱਸਿਆ ਕਿ ਸਮਾਜ ਵਿੱਚ ਡਰ ਦਾ ਮਾਹੌਲ ਬਣਾਉਣ ਜਾਂ ਸ਼ਰੇਆਮ ਹਥਿਆਰਾਂ ਦਾ ਪ੍ਰਦਰਸ਼ਨ ਕਰਕੇ ਕਾਨੂੰਨ ਦੀ ਉਲੰਘਣਾਂ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸਿ਼ਆ ਨਹੀਂ ਜਾਵੇਗਾ । ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਖਿ਼ਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਪ੍ਰਦਰਸ਼ਨ ਜਾਂ ਕਾਨੂੰਨ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਨਾ ਕਰਨ ਅਤੇ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ।
Read More : ਸੀ. ਬੀ. ਆਈ. ਨੇ ਕੀਤਾ ਸੁਭਾਸ਼ ਚੰਦਰਾ ਸਮੇਤ ਚਾਰ ਖਿ਼ਲਾਫ਼ ਕੇਸ ਦਰਜ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਗੰਨ ਕਲਚਰ ਨੂੰ ਪ੍ਰਮੋਟ ਕਰਨ ‘ਤੇ ਪੰਜਾਬੀ ਗਾਇਕ ਵਿਰੁੱਧ ਕੇਸ ਦਰਜ”