ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਪ੍ਰਦਰਸ਼ਨਕਾਰੀਆਂ ‘ਤੇ ਕੇਸ ਦਰਜ

Cases registered

ਚੰਡੀਗੜ੍ਹ, 30 ਜੁਲਾਈ 2026 : ਚੰਡੀਗੜ੍ਹ ਵਿਖੇ ਬੀਤੇ ਦਿਨੀਂ ਬਿਨਾਂ ਮਨਜ਼ੂਰੀ ਦੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ (Akali Dal Waris Punjab De) ਆਗੂਆਂ ਤੇ ਪ੍ਰਦਰਸ਼ਨਕਾਰੀਆਂ ‘ਤੇ ਕੇਸ ਦਰਜ ਕੀਤਾ ਗਿਆ ਹੈ ।

ਕਿਸ ਕਿਸ ਦਰਜ ਕੀਤਾ ਗਿਆ ਹੈ ਕੇਸ

ਬੀਤੇ ਦਿਨੀਂ ਚੰਡੀਗੜ੍ਹ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਿਨ੍ਹਾਂ ਆਗੂਆਂ ਤੇ ਪ੍ਰਦਰਸ਼ਨਕਾਰੀਆਂ ਤੇ ਚੰਡੀਗੜ੍ਹ ਪੁਲਸ ਵਲੋਂ ਕੇਸ ਦਰਜ (Case registered) ਕੀਤਾ ਗਿਆ ਹੈ ਦੇ ਵਿਚ ਲਗਭਗ 15 ਪ੍ਰਮੁੱਖ ਆਗੂਆਂ ਦੇ ਨਾਮ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਵਿਚ ਮਨਪ੍ਰੀਤ ਸਿੰਘ ਇਯਾਲੀ (ਵਿਧਾਇਕ), ਸਤਿੰਦਰਜੀਤ ਸਿੰਘ ਗਿੱਲ, ਕਬਲ ਸਿੰਘ ਭੁੱਲਰ, ਜਗਦੀਪ ਸਿੰਘ ਕੰਸਾਲਾ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੋਹਲ, ਅਜੈਬ ਸਿੰਘ ਮਖਮੈਲਪੁਰ (ਸਾਬਕਾ ਵਿਧਾਇਕ), ਚਮਕੌਰ ਸਿੰਘ ਧੁੰਨ, ਇਮਾਨ ਸਿੰਘ ਖ਼ਾਰਾ (ਐਡਵੋਕੇਟ), ਜਸਵਿੰਦਰ ਸਿੰਘ ਦ੍ਰੋਲੀ, ਇਕਬਾਲ ਸਿੰਘ ਝੂੰਦਾ, ਕਰਨੈਲ ਸਿੰਘ ਪੰਜੋਲੀ, ਲੱਖਾ ਸਿਧਾਣਾ, ਭਾਨਾ ਸਿੱਧੂ, ਲਖਵੀਰ ਸਿੰਘ ਲੱਖਾ ਦਾ ਨਾਮ ਸ਼ਾਮਲ ਹੈ ।

ਕਿਹੜੀ ਕਿਹੜੀ ਧਾਰਾ ਤਹਿਤ ਕੀਤਾ ਗਿਆ ਹੈ ਕੇਸ ਦਰਜ

ਚੰਡੀਗੜ੍ਹ ਪੁਲਸ (Chandigarh Police) ਵਲੋਂ ਜੋ ਲਗਭਗ 15 ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਚੰਡੀਗੜ੍ਹ ਦੇ ਸੈਕਟਰ-49 ਥਾਣੇ `ਚ ਕੇਸ ਦਰਜ ਕੀਤਾ ਗਿਆ ਹੈ ਉਹ ਭਾਰਤੀ ਨਿਆਏ ਸੰਹਿਤਾ-2023 ਦੀਆਂ ਧਾਰਾਵਾਂ 121 (1), 132 ਅਤੇ 223 ਤਹਿਤ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਤਫਤੀਸ਼ ਕੀਤੀ ਜਾ ਰਹੀ ਹੈ ।

ਚੰਡੀਗੜ੍ਹ ਦੇ ਸੈਕਟਰ 49 ਥਾਣੇ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਆਗੂਆਂ ਅਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ । ਇਹ ਕਾਰਵਾਈ 29 ਜੁਲਾਈ 2026 ਨੂੰ ਸੈਕਟਰ 50/51/44/45 ਚੌਂਕ `ਤੇ ਬਿਨਾਂ ਮਨਜ਼ੂਰੀ ਤੋਂ ਕੀਤੇ ਗਏ ਮਾਰਚ, ਪੁਲਿਸ ਨਾਲ ਝੜਪ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ।

ਕਿਊਂ ਕੀਤਾ ਗਿਆ ਹੈ ਕੇਸ ਦਰਜ

ਪੁਲਸ ਅਨੁਸਾਰ 29 ਜੁਲਾਈ ਨੂੰ ਦੁਪਹਿਰ 1 ਵਜੇ ਦੇ ਕਰੀਬ `ਅਕਾਲੀ ਦਲ (ਵਾਰਿਸ ਪੰਜਾਬ ਦੇ)` ਨਾਲ ਸਬੰਧਤ ਕਰੀਬ 2500 ਤੋਂ 3000 ਵਰਕਰ ਮੁੱਖ ਸੜਕ `ਤੇ ਇਕੱਠੇ ਹੋਏ ਸਨ । ਪ੍ਰਦਰਸ਼ਨਕਾਰੀ ਹੱਥਾਂ ਵਿੱਚ ਤਲਵਾਰਾਂ, ਫਰਸੇ, ਕੁਹਾੜੀਆਂ, ਨੇਜ਼ੇ ਅਤੇ ਪੋਸਟਰ ਲੈ ਕੇ ਨਾਅਰੇਬਾਜ਼ੀ ਕਰ ਰਹੇ ਸਨ। ਉਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ ਕਰਨ ਦਾ ਐਲਾਨ ਕਰ ਰਹੇ ਸਨ ।

ਪੁਲਸ ਅਧਿਕਾਰੀਆਂ ਨੇ ਕੀਤੀ ਸੀ ਸਮਝਾਉਣ ਦੀ ਕੋਸਿ਼ਸ਼

ਮੌਕੇ ‘ਤੇ ਮੌਜੂਦ ਸੀਨੀਅਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸਿ਼ਸ਼ ਕੀਤੀ ਕਿ ਇਲਾਕੇ ਵਿੱਚ ਧਾਰਾ 163 ਲਾਗੂ ਹੈ ਅਤੇ ਬਿਨਾਂ ਮਨਜ਼ੂਰੀ ਦੇ ਪ੍ਰਦਰਸ਼ਨ ਗੈਰ-ਕਾਨੂੰਨੀ ਹੈ । ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 25 ਦੇ ਰੈਲੀ ਗਰਾਊਂਡ ਵਿੱਚ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ । ਪੁਲਸ ਦੇ ਮੁਤਾਬਕ ਸਮਝਾਉਣ ਦੇ ਬਾਵਜੂਦ ਪ੍ਰਦਰਸ਼ਨਕਾਰੀ ਤੈਸ਼ ਵਿੱਚ ਆ ਗਏ ਅਤੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸਿ਼ਸ਼ ਕਰਨ ਲੱਗੇ ।

ਪ੍ਰਦਰਸ਼ਨਕਾਰੀਆਂ ਨੇ ਤੋੜ ਦਿੱਤੀ ਵਾਟਰ ਕੈਨਨ ਦੀ ਨੋਜ਼ਲ

ਡਿਊਟੀ ਮੈਜਿਸਟ੍ਰੇਟ ਦੀ ਮਨਜ਼ੂਰੀ ਤੋਂ ਬਾਅਦ ਪੁਲਸ ਨੇ ਭੀੜ ਨੂੰ ਖਿੰਡਾਉਣ ਲਈ ਵਾਟਰ ਕੈਨਨ (ਪਾਣੀ ਦੀਆਂ ਬੌਛਾਰਾਂ) ਅਤੇ ਹਲਕੇ ਬਲ ਦੀ ਵਰਤੋਂ ਕੀਤੀ । ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਾਟਰ ਕੈਨਨ ਦੀ ਗੱਡੀ ‘ਤੇ ਚੜ੍ਹ ਕੇ ਉਸ ਦੀ ਨੋਜ਼ਲ ਦੀ ਤੋੜ-ਫੋੜ ਕੀਤੀ । ਇਸ ਹਮਲੇ ਵਿੱਚ ਵਾਟਰ ਕੈਨਨ ਦਾ ਡਰਾਈਵਰ ਗੁਰਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਉਸ ਨੂੰ ਇਲਾਜ ਲਈ ਸੈਕਟਰ 16 ਲਿਜਾਇਆ ਗਿਆ । ਕਈ ਹੋਰ ਪੁਲਿਸ ਮੁਲਾਜ਼ਮਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ ।

Read More : ਕਾਰ ਚਾਲਕ ਵਲੋਂ ਸਾਈਕਲ ਚਾਲਕ ਨੂੰ ਕੁਲਚਣ ‘ਤੇ ਕੇਸ ਦਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *