ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਸੀ. ਬੀ. ਆਈ. ਪਹੁੰਚੇਗੀ 21ਨੂੰ : ਅਮਿਤ ਸ਼ਾਹ

Amit Shah

ਚੰਡੀਗੜ੍ਹ, 20 ਅਕਤੂਬਰ 2026 : ਜਿਲਾ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ (Parvinder Singh Jhota) ਦੇ ਪਰਿਵਾਰਕ ਮੈਂਬਰਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਅੱਜ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ।

ਕੀ ਆਖਿਆ ਅਮਿਤ ਸ਼ਾਹ ਨੇ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ (Central Home Minister) ਅਮਿਤ ਸ਼ਾਹ ਵਲੋਂ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਕੀਤੀ ਗਈ ਮੁਲਾਕਾਤ ਦੌਰਾਨ ਜਿਥੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C.B.I.) ਤੋਂ ਕਰਵਾਏ ਜਾਣ ਦੀ ਮੰਗ ਦਾ ਭਰੋਸਾ ਦਿੱਤਾ, ਉਥੇ ਇਹ ਵੀ ਆਖਿਆ ਗਿਆ ਕਿ ਸੀ. ਬੀ. ਆਈ. ਦੀ ਟੀਮ 21 ਅਕਤੂਬਰ ਨੂੰ ਮਾਨਸਾ ਵਿਖੇ ਪਹੁੰਚੇਗੀ ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰੇਗੀ ।

ਕੌਣ ਕੌਣ ਮੌਜੂਦ ਸੀ ਮੁਲਾਕਾਤ ਮੌਕੇ

ਪ੍ਰਾਪਤ ਸੂਚਨਾ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਮੁਲਾਕਾਤ ਕਰਨ ਮੌਕੇ ਜਿਥੇ ਪਰਵਿੰਦਰ ਸਿੰਘ ਦੇ ਪਿਤਾ ਮੌਜੂਦ ਸਨ, ਉਥੇ ਉਨ੍ਹਾਂ ਦੀ ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਅਮਿਤ ਸ਼ਾਹ ਪਾਸੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਸਨ । ਅਮਿਤ ਸ਼ਾਹ ਨੇ ਪਰਿਵਾਰ ਦੀਆਂ ਗੱਲਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ।

Read More : ਮੋਹਨਜੀਤ ਸਿੰਘ ਸ਼ੇਰੋਂ ਨੇ ਕੀਤੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *