ਮੁੱਖ ਮੰਤਰੀ ਨੇ ਰੱਖਿਆ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ

Chief Minister

ਲੁਧਿਆਣਾ, 19 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦੇਸ਼ ਦੇ ਪਹਿਲੇ ਵਰਧਮਾਨ-ਆਈਚੀ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ (Foundation Stone) ਰੱਖਿਆ ਗਿਆ ਹੈ ।

ਕਿੰਨੇ ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ 1,116 ਕਰੋੜ ਰੁਪਏ ਦੇ ਨਿਵੇਸ਼ ਨਾਲ ਲੱਗੇਗਾ ।

ਕਿੰਨੇ ਨੌਜਵਾਨਾਂ ਦਾ ਹੋਵੇਗਾ ਰੋਜ਼ਗਾਰ ਪੈਦਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਪਲਾਂਟ ਦੇ ਲੱਗਣ ਨਾਲ ਪੰਜਾਬ ਦੇ 500 ਤੋਂ ਵਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌੋਕੇ ਪੈਦਾ ਹੋਣਗੇ, ਜਦੋਂ ਕਿ ਭਵਿੱਖ ਵਿੱਚ ਇਸ ਦੇ ਵਿਸਥਾਰ ਨਾਲ ਕਰੀਬ 2,000 ਹੋਰ ਲੋਕਾਂ ਨੂੰ ਰੁਜ਼ਗਾਰ ਮਿਲਣ ਦੀ ਸੰਭਾਵਨਾ ਹੈ । ਦੱਸਣਯੋਗ ਹੈ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਣ । ਇਸੇ ਲਈ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਲਈ ਅਨੁਕੂਲ ਮਾਹੌਲ ਬਣਾਉਣ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ ।

Read More : ਦੁਨੀਆ ਵਿਚ ਚੱਖ ਸਕਣਗੇ ਪੰਜਾਬ ਦੇ ਚਿੱਟੇ ਛੋਲਿਆਂ ਤੇ ਰਾਜਮਾਂਹ ਦਾ ਸਵਾਦ : ਮਾਨ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

Leave a Reply

Your email address will not be published. Required fields are marked *