ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਦੇ ਇੰਡੋਰ ਸਟੇਡੀਅਮ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੈਂਫਲੈਟ ਜਾਰੀ (Pamphlet released) ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ।
ਕੀ ਆਖਿਆ ਪੈਂਫਟਲੈਟ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਲੁਧਿਆਣਾ ਦੇ ਇੰਡੋਰ ਸਟੇਡੀਅਮ ਵਿਖੇ ਪੈਂਫਲੈਟ ਰਿਲੀਜ਼ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੀ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਲੋਕਾਂ ਨੂੰ ਜਾ ਕੇ ਆਪਣੀ ਸਰਕਾਰ ਵਲੋਂ ਗਾਰੰਟੀਆਂ ਪੂਰੀਆਂ ਹੋਣ ਦੀ ਜਾਣਕਾਰੀ ਦੇਣ ਅਤੇ ਜੋ ਗਾਰੰਟੀਆਂ ਤੋ ਇਲਾਵਾ ਵੀ ਕੰਮ ਕੀਤੇ ਗਏ ਹਨ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇ ।
ਕੌਣ ਕੌਣ ਮੌਜੂਦ ਸੀ ਪੈਂਫਲੈਟ ਜਾਰੀ ਕਰਨ ਮੌਕੇ
ਉਕਤ ਜਾਰੀ ਕੀਤੇ ਪੈਂਫਲੈਟ ਜਾਰੀ ਕਰਨ ਵਾਲੇ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਤੋਂ ਇਲਾਵਾ ਆਪ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਪ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ ।
ਕੀ ਆਖਿਆ ਮਨੀਸ਼ ਸਿਸੋਦੀਆ ਨੇ
ਇਸ ਮੌਕੇ ਆਪਣੇ ਸੰਬੋਧਨ ਵਿੱਚ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਾਰੇ ਹੀ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਹਰ ਘਰ ਵਿੱਚ ਜਾ ਕੇ ਮਾਨ ਸਰਕਾਰ ਵੱਲੋਂ ਦਿੱਤੇ ਗਏ ਫਾਇਦਿਆਂ, ਵਿਰੋਧੀਆਂ ਦੀਆਂ ਕਮਜ਼ੋਰੀਆਂ ਨੂੰ ਗਿਣਾਉਣਾ ਚਾਹੀਦਾ ਹੈ, ਉੱਥੇ ਹੀ ਉਨਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਨਾਲ ਜੋੜ ਕੇ ਮੈਂਬਰ ਬਣਾਉਣ ਦਾ ਯਤਨ ਕਰਨਾ ਚਾਹੀਦਾ ਹੈ ।
‘ਆਪ’ ਵਰਕਰਾਂ ਨੂੰ ਕੀ ਅਪੀਲ ਕੀਤੀ ਗਈ
ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹ ਇਤਿਹਾਸਕ ਕੰਮ ਕੀਤੇ ਹਨ ਜੋ ਪਿਛਲੀਆਂ ਸਰਕਾਰਾਂ ਵੱਲੋਂ ਨਹੀਂ ਕੀਤੇ ਗਏ । ਇਸ ਮੌਕੇ ਉਨ੍ਹਾਂ ਨੇ ਸਾਰੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨੂੰ ਇੱਕਜੁੱਟ ਹੋ ਕੇ ਚੋਣ ਪ੍ਰਚਾਰ ਵਿੱਚ ਡੱਟ ਜਾਣ ਦੀ ਅਪੀਲ ਕੀਤੀ । ਇਸ ਮੌਕੇ ਬਲਤੇਜ ਸਿੰਘ ਪੰਨੂ,ਅਮਨ ਸ਼ੇਰ ਸ਼ੈਰੀਕਲਸੀ ਕਾਰਜਕਾਰੀ ਪ੍ਰਧਾਨ ਆਪ ਵੀ ਹਾਜ਼ਰ ਸਨ ।
Read More : ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਜਾਰੀ : ਸੌਂਦ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਮੁੱਖ ਮੰਤਰੀ ਮਾਨ ਨੇ ਪੈਂਫਲੈਟ ਜਾਰੀ ਕਰਕੇ ਚੋਣ ਮੁਹਿੰਮ ਦੀ ਕੀਤੀ ਸੁਰੂਆਤ”