ਲੁਧਿਆਣਾ, 25 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਇਕ ਐਕਟੀਵਾ-ਟਰੱਕ ਵਿਚਾਲੇ ਹੋਈ ਟੱਕਰ ਕਾਰਨ ਇਕ ਨੌਜਵਾਨ ਦੀ ਮੌਤ (Death) ਤੇ ਦੂਸਰਾ ਜਖਮੀ ਹੋ ਗਿਆ ਹੈ ।
ਕੌਣ ਹਨ ਦੋਵੇਂ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਇਕ ਤੇਜ਼ ਰਫ਼ਤਾਰ ਟਰੱਕ (Speeding truck) ਵਲੋਂ ਐਕਟੀਵਾ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੇ ਜਾਣ ਦੇ ਕਾਰਨ ਇਕ ਦੀ ਮੌਤ ਹੋ ਗਈ ਹੈ ਵਿਚ ਨੌਜਵਾਨ ਦੀ ਪਛਾਣ 20 ਸਾਲਾ ਰੋਹਿਤ ਦੇ ਤੌਰ ‘ਤੇ ਹੋਈ ਹੈ ਜਦੋਂ ਕਿ ਜਖਮੀ (Injured) ਨੌਜਵਾਨ ਦੀ ਪਛਾਣ ਪ੍ਰਵੀਨ ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਉਕਤ ਸੜਕ ਹਾਦਸਾ ਬੀਤੀ ਦੇਰ ਰਾਤ ਗਿੱਲ ਨਹਿਰ ਨੇੜੇ ਡੀ-ਮਾਰਟ ਦੇ ਸਾਹਮਣੇ ਵਾਪਰਿਆ ਹੈ ।
ਪੁਲਸ ਕਰ ਰਹੀ ਹੈ ਟਰੱਕ ਚਾਲਕ ਦੀ ਭਾਲ
ਉਕਤ ਵਾਪਰੇ ਸੜਕ ਹਾਦਸੇ (Road accidents) ਵਿਚ ਜਿਸ ਤੇਜ ਰਫ਼ਤਾਰ ਟਰੱਕ ਵਲੋਂ ਐਕਟੀਵਾ ਨੂੰ ਟੱਕਰ ਮਾਰ ਦਿੱਤੀ ਗਈ ਸੀ ਦੇ ਚਾਲਕ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ । ਪੁਲਸ ਵਲੋਂ ਇਸ ਲਈ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਟਰੱਕ ਦੇ ਨੰਬਰ ਰਾਹੀਂ ਟਰੱਕ ਦੀ ਭਾਲ ਕੀਤੀ ਜਾ ਸਕੇ ਅਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਲਕ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ।
Read More : ਸਕੂਲ ਵੈਨ ਦੇ ਬਸ ਨਾਲ ਟਕਰਾਉਣ ਕਾਰਨ ਵਾਪਰਿਆ ਸੜਕ ਹਾਦਸਾ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
