ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Batala Murder

ਬਟਾਲਾ, 21 ਸਤੰਬਰ 2026 : ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡੇ (Village Padde) ‘ਚ ਅਣਪਛਾਤੇ ਨੌਜਵਾਨਾਂ ਨੇ ਕਾਂਗਰਸ ਦੇ ਮੌਜੂਦਾ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ (Murder) ਕਰ ਦਿੱਤਾ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਬਟਾਲਾ ਅਧੀਨ ਆਉਂਦੇ ਪਿੰਡ ਪੱਡੇ ਵਿਚ ਜੋ ਕਾਰ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਇਕ ਨੌਜਵਾਨ ਦਾ ਗੋਲੀਬਾਰੀ (Shooting) ਕਰਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੇ ਨੌਜਵਾਨ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ (27) ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ ।

ਕੀ ਜਾਣਕਾਰੀ ਦਿੱਤੀ ਮ੍ਰਿਤਕ ਨੌਜਵਾਨ ਦੇ ਭਰਾ ਨੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਤੇ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਉਸਦਾ ਛੋਟਰਾ ਭਰਾ ਸੁਖਰਾਜ ਸਿੰਘ ਬੀਤੀ ਰਾਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਤੋਂ ਵਾਪਸ ਘਰ ਨੂੰ ਆਪਣੇ ਮੋਟਰਸਾਈਕਲ ‘ਤੇ ਆ ਰਿਹਾ ਸੀ ਕਿ ਰਸਤੇ ਵਿਚ ਇਕ ਗੱਡੀ ‘ਚ ਸਵਾਰ ਕੁਝ ਲੋਕਾਂ ਨੇ ਪਿੱਛਾ ਕਰ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਕੀ ਦੱਸਿਆ ਐਸ. ਐਚ. ਓ. ਅਸ਼ੋਕ ਕੁਮਾਰ ਨੇ

ਉਧਰ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਸੂਚਨਾ ਮਿਲਣ ਉਪਰੰਤ ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲੈ ਲਿਆ ਅਤੇ ਮ੍ਰਿਤਕ ਸੁਖਰਾਜ ਸਿੰਘ ਉਰਫ ਕਾਕਾ ਦੀ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ (Postmortem) ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ ।

ਕਿਸ ਕਾਰਨ ਕੀਤਾ ਗਿਆ ਹੈ ਨੌਜਵਾਨ ਦਾ ਕਤਲ

ਡੀ. ਐੱਸ. ਪੀ. ਡੇਰਾ ਬਾਬਾ ਨਾਨਕ ਜੋਗਾ ਸਿੰਘ ਅਤੇ ਐੱਸ. ਐੱਚ. ਓ. ਅਸ਼ੋਕ ਸ਼ਰਮਾ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਕਤ ਨੌਜਵਾਨ ਦਾ ਕਤਲ ਹੋਇਆ ਹੈ । ਫਿਲਹਾਲ ਪੁਲਸ ਨੇ ਮ੍ਰਿਤਕ ਦੇ ਭਰਾ ਨਵਦੀਪ ਸਿੰਘ ਦੇ ਬਿਆਨਾਂ ‘ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਰਵਿੰਦਰ ਉਰਫ ਕਾਕਾ ਵਾਸੀ ਪਿੰਡ ਪੱਡੇ, ਸੰਨੀ ਤੇ ਬੁੱਗ ਵਾਸੀ ਸ਼ਾਹਪੁਰ ਜਾਜਨ ਅਤੇ 3 ਹੋਰ ਅਣਪਛਾਤਿਆਂ ਖਿਲਾਫ ਥਾਣਾ ਡੇਰਾ ਬਾਬਾ ਨਾਨਕ ਵਿਖੇ ਮਾਮਲਾ ਦਰਜ (Case registered) ਕੀਤਾ ਹੈ ।

ਗੈਂਗਸਟਰਾਂ ਨੇ ਸੋਸ਼ਲ ਮੀਡੀਆ `ਤੇ ਲਈ ਜਿ਼ੰਮੇਵਾਰੀ

ਉਧਰ ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਪੋਸਟ ਅਪਲੋਡ ਕਰ ਕੇ ਗੈਂਗਸਟਰ ਅਕਾਸ਼ ਹਰੀਕੇ ਅਤੇ ਬਾਦਲ ਯੂ. ਐੱਸ. ਏ. ਵਲੋਂ ਇਸ ਹਮਲੇ ਦੀ ਜਿ਼ੰਮੇਵਾਰੀ ਲਈ ਗਈ ਹੈ । ਪੁਲਸ ਇਸ ਪੋਸਟ ਦੀ ਵੀ ਜਾਂਚ ਕਰ ਰਹੀ ਹੈ ਅਤੇ ਇਸਦੀ ਤਸਦੀਕ ਦੀ ਪੁਸ਼ਟੀ ਕੀਤੀ ਜਾ ਰਹੀ ਹੈ ।

Read More : ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਡੇਰਾ ਬਾਬਾ ਨਾਨਕ `ਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

Leave a Reply

Your email address will not be published. Required fields are marked *