ਪਾਲਘਰ, 9 ਦਸੰਬਰ 2025 : ਮਹਾਰਾਸ਼ਟਰ ਦੇ ਪਾਲਘਰ ਜਿ਼ਲੇ (Palghar district) ਵਿਚ ਇਕ ਔਰਤ ਨਾਲ ਕਥਿਤ ਤੌਰ `ਤੇ ਜਬਰ-ਜਨਾਹ (Rape) ਕਰਨ ਦੇ ਦੋਸ਼ ਵਿਚ ਇਕ ਪੁਲਸ ਕਾਂਸਟੇਬਲ ਨੂੰ ਗ੍ਰਿਫ਼ਤਾਰ (Police constable arrested) ਕੀਤਾ ਗਿਆ ਹੈ । ਪਾਲਘਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਕਥਿਤ ਘਟਨਾ ਕਾਸਾ ਪੁਲਸ ਸਟੇਸ਼ਨ ਖੇਤਰ ਵਿਚ ਵਾਪਰੀ ।
ਔਰਤ ਇਕ ਮਾਮਲੇ ਵਿਚ ਗਈ ਸੀ ਬਿਆਨ ਦਰਜ ਕਰਵਾਉਣ : ਅਧਿਕਾਰੀ
ਅਧਿਕਾਰੀ ਨੇ ਦੱਸਿਆ ਕਿ ਔਰਤ ਇਕ ਮਾਮਲੇ ਦੇ ਸਬੰਧ ਵਿਚ ਆਪਣਾ ਬਿਆਨ ਦਰਜ ਕਰਵਾਉਣ ਲਈ ਪੁਲਸ ਸਟੇਸ਼ਨ ਗਈ ਸੀ । ਉਨ੍ਹਾਂ ਦੱਸਿਆ ਕਿ ਕਾਂਸਟੇਬਲ ਨੇ ਕਥਿਤ ਤੌਰ `ਤੇ ਪੁਲਸ ਸਟੇਸ਼ਨ ਦੇ ਅੰਦਰ ਉਸ ਨਾਲ ਜਬਰ-ਜਨਾਹ ਕੀਤਾ । ਔਰਤ ਦੀ ਸਿ਼ਕਾਇਤ ਦੇ ਆਧਾਰ `ਤੇ ਪੁਲਸ ਨੇ ਕਾਂਸਟੇਬਲ ਵਿਰੁੱਧ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰ ਕੇ ਉਸਨੂੰ ਗ੍ਰਿਫਤਾਰ ਕਰ ਲਿਆ ਹੈ । ਅਧਿਕਾਰੀ ਨੇ ਅੱਗੇ ਦੱਸਿਆ ਕਿ ਕਾਸਾ ਪੁਲਸ ਸਟੇਸ਼ਨ ਦੇ ਇੰਚਾਰਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ ।
Read More : ਖੁਦ ਨੂੰ ਸੀ. ਬੀ. ਆਈ. ਅਧਿਕਾਰੀ ਦੱਸ ਕੇ ਠੱਗੀ ਮਾਰਨ ਵਾਲੇ 2 ਜਾਲਸਾਜ਼ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
