ਅਦਾਲਤ ਵੱਲੋਂ ਅੰਮ੍ਰਿਤਪਾਲ `ਤੇ ਲੱਗੀਆਂ ਕੁਝ ਧਾਰਾਵਾਂ ਹਟਾਉਣ ਦੇ ਹੁਕਮ

Amritpal

ਅੰਮ੍ਰਿਤਸਰ, 15 ਮਈ 2026 : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Member of Parliament Amritpal Singh) ਨਾਲ ਜੁੜੇ ਕਾਨੂੰਨੀ ਮਾਮਲੇ ਵਿਚ ਦਾਇਰ ਕੀਤੀ ਗਈ ਡਿਸਚਾਰਜ ਅਪੀਲ ‘ਤੇ ਵੀਰਵਾਰ ਨੂੰ ਅੰਮ੍ਰਿਤਸਰ ਅਦਾਲਤ ਵਿਚ ਸੁਣਵਾਈ ਹੋਈ ।

ਕੀ ਫ਼ੈਸਲਾ ਸੁਣਾਇਆ ਅਦਾਲਤ ਨੇ

ਬਚਾਅ ਧਿਰ ਦੀਆਂ ਦਲੀਲਾਂ ‘ਤੇ ਵਿਚਾਰ ਕਰਦਿਆਂ ਅਦਾਲਤ (Court) ਨੇ ਅੰਮ੍ਰਿਤਪਾਲ ਸਿੰਘ ‘ਤੇ ਲੱਗੀਆਂ ਕੁਝ ਧਾਰਾਵਾਂ ਨੂੰ ਹਟਾਉਣ ਦਾ ਫ਼ੈਸਲਾਂ ਸੁਣਾਇਆ ਹੈ, ਹਾਲਾਂਕਿ ਹੋਰ ਗੰਭੀਰ ਦੋਸ਼ਾਂ ‘ਤੇ ਸੁਣਵਾਈ ਜਾਰੀ ਰਹੇਗੀ । ਬਚਾਅ ਧਿਰ ਵੱਲੋਂ ਪੇਸ਼ ਹੋਏ ਐਡਵੋਕੇਟ ਰਿਤੂ ਰਾਜ ਸਿੰਘ ਸੰਧੂ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਕਈ ਦੋਸ਼ ਅਤੇ ਧਾਰਾਵਾਂ ਤੱਥਾਂ ਦੇ ਉਲਟ ਹਨ ਅਤੇ ਕਾਨੂੰਨੀ ਤੌਰ ‘ਤੇ ਟਿਕਣ ਯੋਗ ਨਹੀਂ ਹਨ । ਇਸ ਪਟੀਸ਼ਨ ‘ਤੇ ਬਹਿਸ ਤੋਂ ਬਾਅਦ ਅਦਾਲਤ ਨੇ ਕੁਝ ਸੈਕਸ਼ਨਾਂ (ਧਾਰਾਵਾਂ) ਨੂੰ ਹਟਾਉਣ ਦੇ ਹੁਕਮ ਦਿੱਤੇ ।

Read More : ਪੰਜਾਬ ਸਰਕਾਰ ਨੇ ਕੀਤੀ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਅਰਜ਼ੀ ਖਾਰਜ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *