ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਅਧੀਨ ਕਰੋੜਾਂ ਦੀ ਰਾਸ਼ੀ ਜਾਰੀ : ਬਲਜੀਤ

Cabinet Minister

ਚੰਡੀਗੜ੍ਹ, 21 ਅਕਤੂਬਰ 2026 : ਮੁੱਖ ਮੰਤਰੀ (Chief Minister) ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਅਧੀਨ ਕਰੋੜਾਂ ਰੁਪਏ ਜਾਰੀ ਕੀਤੇ ਜਾਣ ਦਾ ਸਮਾਚਾਰ ਹੈ ।

ਕਿੰਨੇ ਕਰੋੜ ਕੀਤੇ ਗਏ ਹਨ ਜਾਰੀ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Government of Punjab) ਵਲੋਂ ਜੋ ਬਜ਼ੁਰਗ ਨਾਗਰਿਕਾਂ ਨੂੰ ਆਰਥਿਕ ਸਨਮਾਨ, ਸਮਾਜਿਕ ਸੁਰੱਖਿਆ ਅਤੇ ਇੱਜ਼ਤ ਭਰਿਆ ਜੀਵਨ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤੀ ਸਾਲ 2026-27 ਦੌਰਾਨ ਮਹੀਨਾ ਸਤੰਬਰ ਤੱਕ ਬੁਢਾਪਾ ਪੈਨਸ਼ਨ ਸਕੀਮ ਅਧੀਨ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ਉਹ ਰਾਸ਼ੀ 2507.98 ਕਰੋੜ ਹੈ। ਜਿਸ ਦਾ ਲਾਭ ਸੂਬੇ ਦੇ 24.07 ਲੱਖ ਬਜ਼ੁਰਗ ਨਾਗਰਿਕਾਂ ਨੂੰ ਮਿਲਿਆ ਹੈ ।

ਕੀ ਆਖਿਆ ਕੈੈਬਨਿਟ ਮੰਤਰੀ ਨੇ

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਅਜਿਹਾ ਸਮਾਵੇਸ਼ੀ ਅਤੇ ਲੋਕ-ਪੱਖੀ ਪ੍ਰਬੰਧ ਸਥਾਪਤ ਕਰਨ ਲਈ ਵਚਨਬੱਧ ਹੈ, ਜਿੱਥੇ ਹਰ ਯੋਗ ਨਾਗਰਿਕ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਪਹੁੰਚੇ । ਉਨ੍ਹਾਂ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਤਹਿਤ ਸਰਕਾਰ ਦਾ ਉਦੇਸ਼ ਇੱਕ ਸੰਵੇਦਨਸ਼ੀਲ ਸਮਾਜ ਦੀ ਉਸਾਰੀ ਕਰਨਾ ਹੈ, ਜਿੱਥੇ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ।

ਕੌਣ ਕੌਣ ਲੈ ਸਕਦਾ ਹੈ ਯੋਜਨਾ ਦਾ ਲਾਭ

ਸਕੀਮ ਦੇ ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 60,000 ਰੁਪਏ ਤੋਂ ਵੱਧ ਨਹੀਂ ਹੈ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ । ਉਨ੍ਹਾਂ ਕਿਹਾ ਕਿ ਸਰਕਾਰ ਦਾ ਸਪੱਸ਼ਟ ਉਦੇਸ਼ ਹੈ ਕਿ ਕੋਈ ਵੀ ਯੋਗ ਬਜ਼ੁਰਗ ਪੈਨਸ਼ਨ ਦੇ ਲਾਭ ਤੋਂ ਵਾਂਝਾ ਨਾ ਰਹੇ ਅਤੇ ਹਰ ਹੱਕਦਾਰ ਲਾਭਪਾਤਰੀ ਨੂੰ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਸਹਾਇਤਾ ਮਿਲੇ ।

ਅਧਿਕਾਰੀਆਂ ਨੂੰ ਅਰਜ਼ੀਆਂ ਦੀ ਤਸਦੀਕ ਤੇਜ ਨਾ ਕਰਨ ਦੇ ਦਿੱਤੇ ਹੁਕਮ

ਡਾ. ਬਲਜੀਤ ਕੌਰ ਨੇ ਸਮੂਹ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਰਜ਼ੀਆਂ ਦੀ ਤਸਦੀਕ ਤੇਜ਼ੀ ਨਾਲ ਕੀਤੀ ਜਾਵੇ, ਯੋਗ ਮਾਮਲਿਆਂ ਨੂੰ ਸਮੇਂ ਸਿਰ ਮਨਜ਼ੂਰੀ ਦਿੱਤੀ ਜਾਵੇ ਅਤੇ ਪੈਨਸ਼ਨ ਦੀ ਵੰਡ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ, ਲੋੜੀਂਦੀ ਕਾਰਵਾਈ ਪੂਰੀ ਕਰਨ ਵਿੱਚ ਉਨ੍ਹਾਂ ਦੀ ਸਹਾਇਤਾ ਕਰਨ ਅਤੇ ਕਿਸੇ ਵੀ ਪ੍ਰਸ਼ਾਸਕੀ ਰੁਕਾਵਟ ਨੂੰ ਦੂਰ ਕਰਨ ।

ਯੋਗ ਬਜੁਰਗ ਨਾਗਰਿਕ ਬਿਨਾਂ ਕਿਸੇ ਝਿਜਕ ਤੋਂ ਯੋਜਨਾ ਦਾ ਲਾਭ ਲੈਣ : ਡਾ. ਬਲਜੀਤ ਕੌਰ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੋਗ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਇਸ ਸਕੀਮ ਦਾ ਲਾਭ ਲੈਣ ਲਈ ਅੱਗੇ ਆਉਣ। ਉਨ੍ਹਾਂ ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਪਿੰਡਾਂ ਦੇ ਨੁਮਾਇੰਦਿਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੋਗ ਬਜ਼ੁਰਗਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣ ।

Read More : ਸਖ਼ਤ ਰਵੱਈਆ ਅਪਣਾਉਂਦਿਆਂ ਕਈ ਬਾਲ ਵਿਆਹ ਰੋਕੇ : ਡਾ. ਬਲਜੀਤ ਕੌਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਵਿੱਤੀ ਸਾਲ ਦੌਰਾਨ ਬੁਢਾਪਾ ਪੈਨਸ਼ਨ ਸਕੀਮ ਅਧੀਨ ਕਰੋੜਾਂ ਦੀ ਰਾਸ਼ੀ ਜਾਰੀ : ਬਲਜੀਤ”

Leave a Reply

Your email address will not be published. Required fields are marked *