ਪੰਜਾਬ ‘ਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ : ਅਮਨ ਅਰੋੜਾ

Aman Arora

ਚੰਡੀਗੜ੍ਹ, 11 ਨਵੰਬਰ 2026 : ਕੈਬਨਿਟ ਮੰਤਰੀ ਪੰਜਾਬ (Cabinet Minister of Punjab) ਅਮਨ ਅਰੋੜਾ ਨੇ ਸਪੱਸ਼ਟ ਆਖਿਆ ਹੈ ਕਿ ਪੰਜਾਬ ਵਿਚ ਇਸ ਸਾਲ ਪਰਾਲੀ ਸਾੜਨ (Stubble burning) ਦੇ ਮਾਮਲਿਆਂ ਵਿਚ ਕਮੀ ਆਈ ਹੈ ।

ਕਿੰਨੀ ਕਮੀ ਆਈ ਹੈ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ (Aman Arora) ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਭਾਜਪਾ ਆਗੂਆਂ ਵੱਲੋਂ ਪਰਾਲੀ ਸਾੜਨ ਦੇ ਨਾਂ ‘ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰ ਸਾਲ ਭਾਜਪਾ ਦਾ ਕੇਂਦਰੀ ਨੇਤਾਵਾਂ ਵਾਲਾ ਢਾਂਚਾ ਦਿੱਲੀ ‘ਚ ਪ੍ਰਦੂਸ਼ਣ ਫੈਲਣ ਦੇ ਮੁੱਦੇ ‘ਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਦਾ ਹੈ । ਉਨ੍ਹਾਂ ਕਿਹਾ ਕਿ ਕਦੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਤਾਂ ਕਦੇ ਕੋਈ ਹੋਰ ਲਗਾਤਾਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਏਜੰਸੀਆਂ ਅਨੁਸਾਰ 2020 ਤੋਂ ਲੈ ਕੇ 2026 ਤੱਕ ਪੰਜਾਬ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ `ਚ 95 ਫੀਸਦੀ ਦੀ ਕਮੀ ਆਈ ਹੈ ।

ਸਰਕਾਰ ਵਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਆਈ ਹੈ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕਮੀ

ਉਨ੍ਹਾਂ ਕਿਹਾ ਕਿ `ਆਪ` ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ’ਚ ਕਮੀ ਆਈ ਹੈ । ਦਿੱਲੀ ‘ਚ ਪ੍ਰਦੂਸ਼ਣ ਪਟਾਕਿਆਂ ਅਤੇ ਵਾਹਨਾਂ ਦੇ ਕਾਰਨ ਫੈਲਦਾ ਹੈ ਪਰ ਦਿੱਲੀ ‘ਚ ਭਾਜਪਾ ਵਾਲੇ ਇਸ ਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਸ਼ੁਰੂ ਕਰ ਦਿੰਦੇ ਹਨ ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਨੇ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਵਾਉਣ ਦੀ ਦਿਸ਼ਾ ‘ਚ ਮਹੱਤਵਪੂਰਨ ਪਹਿਲਕਦਮੀ ਕੀਤੀ ਹੈ । ਇਸ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਨੇ ਵੱਖ-ਵੱਖ ਵੱਕਾਰੀ ਸੰਸਥਾਵਾਂ ਨਾਲ 2 ਮਹੱਤਵਪੂਰਨ ਸਮਝੌਤੇ ਕੀਤੇ ਹਨ ।

Read More : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕੀਤੇ ਤਿੰਨ ਸਵਾਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਪੰਜਾਬ ‘ਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ : ਅਮਨ ਅਰੋੜਾ”

Leave a Reply

Your email address will not be published. Required fields are marked *