ਚੰਡੀਗੜ੍ਹ, 5 ਮਾਰਚ 2026 : ਹਾਈਕੋਰਟ (High Court) ਵਲੋਂ ਗੁਰਦਾਸਪੁਰ ਦੇ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਨੂੰ ਹਲਫਨਾਮਾ ਦਾਇਰ (Affidavit filed) ਕਰਨ ਦਾ ਹੁਕਮ ਦਿੱਤਾ ਗਿਆ ਹੈ ।
ਕਦੋਂ ਕਰਨਗੇ ਡੀ. ਜੀ. ਪੀ. ਪੰਜਾਬ ਹਲਫਨਾਮਾ ਦਾਇਰ
ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਵਲੋਂ ਜੋ ਅੱਜ ਗੁਰਦਾਸਪੁਰ ਦੇ ਰਣਜੀਤ ਸਿੰਘ ਦੇ ਐਨਕਾਊਂਟਰ (Ranjit Singh Encounter) ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਡੀ. ਜੀ. ਪੀ. ਪੰਜਾਬ (D. G. P. Punjab) ਨੂੰ ਆਪਣਾ ਜਵਾਬ ਤਿਆਰ ਰੱਖਣ ਲਈ ਕਿਹਾ ਗਿਆ ਸੀ ਦੇ ਚਲਦਿਆਂ ਹਲਫਨਾਮਾ ਦਾਇਰ ਕਰਨ ਲਈ ਆਖਿਆ ਗਿਆ ਹੈ ਜੋ ਕਿ ਹੁਣ 17 ਮਾਰਚ ਨੂੰ ਦਾਇਰ ਕੀਤਾ ਜਾਵੇਗਾ ।
ਕੀ ਕੀ ਚਿਤਾਵਨੀ ਦਿੱਤੀ ਪੁਲਸ ਨੂੰ ਸਖ਼ਤ ਸ਼ਬਦਾਂ ਵਿਚ ਅਦਾਲਤ ਨੇ
ਕਾਨੂੰਨ ਹੱਥ ਵਿੱਚ ਨਾ ਲਓ ਬਾਰੇ ਆਖਦਿਆਂ ਅਦਾਲਤ ਨੇ ਕਿਹਾ ਕਿ ਮੁਲਜ਼ਮ ਨੂੰ ਸਜ਼ਾ ਦੇਣਾ ਅਦਾਲਤ ਦਾ ਕੰਮ ਹੈ, ਪੁਲਸ ਨੂੰ ਖੁਦ ਅਦਾਲਤ ਬਣਨ ਦੀ ਕੋਸਿ਼ਸ਼ ਨਹੀਂ ਕਰਨੀ ਚਾਹੀਦੀ । ਅਦਾਲਤ ਨੇ ਕਿਹਾ ਕਿ ਅਸੀਂ ਆਪਣੀਆਂ ਅੱਖਾਂ ਬੰਦ ਨਹੀਂ ਰੱਖ ਸਕਦੇ, ਉਹ ਸਿਰਫ਼ 18-19 ਸਾਲ ਦਾ ਬੱਚਾ ਸੀ । ਅਦਾਲਤ ਨੇ ਸਵਾਲ ਚੁੱਕਿਆ ਕਿ ਅਕਸਰ ਐਨਕਾਊਂਟਰਾਂ ਦੀ ਕਹਾਣੀ ਇੱਕੋ ਜਿਹੀ ਕਿਉਂ ਹੁੰਦੀ ਹੈ? ਸੁਣਵਾਈ ਦੌਰਾਨ ਵਕੀਲ ਨੇ ਦੱਸਿਆ ਕਿ ਨਵੰਬਰ ਤੋਂ ਜਨਵਰੀ ਤੱਕ ਹੋਏ ਲਗਭਗ 34 ਐਨਕਾਊਂਟਰਾਂ ਦੀ ਕਹਾਣੀ ਇੱਕ-ਦੂਜੇ ਨਾਲ ਮਿਲਦੀ-ਜੁਲਦੀ ਹੈ ।
ਅਦਾਲਤ ਨੇ ਮੰਗ ਲਈ ਪੂਰੇ ਮਾਮਲੇ ਦੀ ਸਮੁੱਚੀ ਰਿਪੋਰਟ
ਡੀ. ਜੀ. ਪੀ. ਪੰਜਾਬ ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਗਈ ਹੈ ਅਤੇ ਇਹ ਮਾਮਲਾ ਪਹਿਲਾਂ ਹੀ ਸੀ. ਜੇ. ਐਮ. ਗੁਰਦਾਸਪੁਰ ਦੇ ਧਿਆਨ ਵਿੱਚ ਹੈ । ਹਾਈਕੋਰਟ ਨੇ ਪੂਰੇ ਮਾਮਲੇ ਦੀ ਸਮੁੱਚੀ ਰਿਪੋਰਟ ਮੰਗੀ ਹੈ ਅਤੇ ਡੀ. ਜੀ. ਪੀ. ਨੂੰ ਦੋ ਹਫ਼ਤਿਆਂ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ । ਅਦਾਲਤ ਨੇ ਇਹ ਵੀ ਕਿਹਾ ਕਿ ਪੁਲਸ ਅਸਲ ਦੋਸ਼ੀਆਂ ਅਤੇ ਅਜਿਹੇ ਮਾਮਲਿਆਂ ਦੇ ਪਿੱਛੇ ਮੌਜੂਦ ਲੋਕਾਂ ਨੂੰ ਲੱਭਣ `ਤੇ ਧਿਆਨ ਦੇਵੇ ।
Read More : ਡਰੱਗ ਮਨੀ ਮਿਲਣ ਤੇ ਹੋਵੇਗੀ ਐਨ. ਡੀ. ਪੀ. ਐਸ. ਐਕਟ ਦੀ ਸਖਤੀ : ਹਾਈਕੋਰਟ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
