ਪਟਿਆਲਾ 19 ਨਵੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau) ਪਟਿਆਲਾ, ਵਿਖੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:00 ਵਜੇ ਤੱਕ ਡਾਟਾ ਐਂਟਰੀ ਅਤੇ ਡੀ. ਐੱਸ. ਡੀ. ਉਪਰੇਟਰ (ਡੋਰ ਸਟੈਪ ਡਿਲੀਵਰੀ ਸਰਵਿਸਜ਼) ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।
ਡੈਟਾ ਐਂਟਰੀ ਅਤੇ ਡੀ. ਐਸ. ਡੀ. ਓਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ
ਮੰਗ ਕੀਤੀ ਗਈ ਹੈ
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ (Deputy Director) ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਟੈਰਾਸਿਸ ਟੈਕਨਾਲਜਿਜ਼ ਲਿਮਟਿਡ (ਪੰਜਾਬ ਸੇਵਾ ਕੇਂਦਰ) ਦੇ ਨਿਯੋਜਕ ਵਲੋਂ ਡੈਟਾ ਐਂਟਰੀ ਅਤੇ ਡੀ. ਐਸ. ਡੀ. ਓਪਰੇਟਰ ਦੀਆਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ । ਇਨ੍ਹਾਂ ਅਸਾਮੀਆਂ ਲਈ ਕੇਵਲ ਮਰਦ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ (ਕਿਸੇ ਵੀ ਸਟਰੀਮ ‘ਚ), ਅੰਗਰੇਜੀ ਦੀ ਟਾਈਪਿੰਗ ਸਪੀਡ 30 ਸ਼ਬਦ ਪ੍ਰਤੀ ਮਿੰਟ ਅਤੇ 120 ਘੰਟਿਆਂ ਦਾ ਕੰਪਿਊਟਰ ਕੋਰਸ ਹੋਣਾ ਲਾਜ਼ਮੀ ਹੈ । ਇਸ ਤੋਂ ਇਲਾਵਾ ਪ੍ਰਾਰਥੀ ਕੋਲ ਡੀ. ਐੱਸ. ਡੀ. ਉਪਰੇਟਰ (ਡੋਰ ਸਟੈੱਪ ਡਿਲੀਵਰੀ ਸਰਵਿਸਜ) ਲਈ ਆਪਣੇ ਦੋ ਪਹੀਆ ਵਾਹਨ ਦੇ ਨਾਲ ਡਰਾਈਵਿੰਗ ਲਾਇਸੈਂਸ ਹੋਣਾ ਵੀ ਜਰੂਰੀ ਹੈ ਅਤੇ ਇਸ ਲਈ ਉਮਰ 21-42 ਸਾਲ ਹੋਵੇ ।
ਪਲੇਸਮੈਂਟ ਕੈਂਪ ਲਈ ਕੋਈ ਟੀ. ਏ. /ਡੀ. ਏ. ਮਿਲਣਯੋਗ ਨਹੀਂ ਹੋਵੇਗਾ
ਨੌਕਰੀ ਦੇ ਚਾਹਵਾਨ ਉਮੀਦਵਾਰ (Job seekers) ਇਸ ਪਲੇਸਮੇਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਸੇਵਾ ਕੇਂਦਰ, ਮਿੰਨੀ ਸਕੱਤਰੇਤ, ਬਲਾਕ-ਡੀ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ । ਇਸ ਪਲੇਸਮੈਂਟ ਕੈਂਪ ਲਈ ਕੋਈ ਟੀ. ਏ. /ਡੀ. ਏ. ਮਿਲਣਯੋਗ ਨਹੀਂ ਹੋਵੇਗਾ ।
Read More : ਪੀ. ਐਸ. ਟੀ. ਸੀ. ਐਲ. ਨੇ ਕੱਢੀਆਂ ਅਸਾਮੀਆਂ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
