ਸੀ. ਬੀ. ਆਈ. ਵਲੋਂ ਈ. ਡੀ. ਅਧਿਕਾਰੀ ਅਤੇ ਹੈਡ ਕਾਂਸਟੇਬਲ ਗ੍ਰਿਫ਼ਤਾਰ

CBI Arrest

ਉੁਤਰ ਪ੍ਰਦੇਸ਼, 24 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉੁਤਰ ਪ੍ਰਦੇਸ਼ (Uttar Pradesh) ਦੀ ਰਾਜਧਾਨੀ ਲਖਨਊ ਵਿਖੇ ਸੀ. ਬੀ. ਆਈ. ਵਲੋਂ ਇਕ ਈ. ਡੀ. ਅਧਿਕਾਰੀ ਅਤੇ ਹੈਡ ਕਾਂਸਟੇਬਲ ਨੂੰ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿਸ ਕਾਰਨ ਕੀਤਾ ਗਿਆ ਹੈ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C.B.I.) ਵਲੋਂ ਕੇਂਦਰੀ ਜਾਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਦੇ ਜੋ ਅਧਿਕਾਰੀ ਅਤੇ ਇਕ ਹੈਡ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਦਾ ਮੁੱਖ ਕਾਰਨ ਦੋਹਾਂ ਵਲੋਂ ਇਕ ਕੇਸ ਵਿਚ ਮਦਦ ਕਰਨ ਬਦਲੇ ਪੰਜ ਲੱਖ ਰੁਪਏ ਦੀ ਰਿਸ਼ਵਤ ਪ੍ਰਾਪਤ ਕੀਤੀ ਜਾ ਰਹੀ ਸੀ । ਦੱਸਣਯੋਗ ਹੈ ਕਿ ਸੀ. ਬੀ. ਆਈ. ਵਲੋਂ ਉਕਤ ਘਟਨਾਕ੍ਰਮ ਦੀ ਅਧਿਕਾਰਤ ਤੌਰ ‘ਤੇ ਜਾਣਕਾਰੀ ਦਿੰਦਿਆਂ ਦੋਹਾਂ ਦੀ ਪਛਾਣ ਗੁਪਤ ਰੱਖੀ ਗਈ ਹੈ ।

ਸੀ. ਬੀ. ਆਈ. ਨੇ ਕੀਤਾ ਦੋਹਾਂ ਵਿਰੁੱਧ ਕੇਸ ਦਰਜ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਮਾਮਲੇ ਵਿਚ ਸੀ. ਬੀ. ਆਈ. ਵਲੋਂ ਦੋਹਾਂ ਵਿਰੁੱਧ ਕੇਸ ਦਰਜ (Case registered) ਕਰ ਲਿਆ ਗਿਆ ਹੈ ਅਤੇ ਸਮੁੱਚੇ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ। ਸੀ. ਬੀ. ਆਈ. ਅਧਿਕਾਰੀਆਂ ਦੇ ਦੱਸਣ ਮੁਤਾਬਕ ਇਸ ਮਾਮਲੇ ਵਿਚ ਸ਼ਾਮਲ ਦੋ ਹੋਰ ਸਾਥੀਆਂ ਨੂੰ ਲੈ ਕੇ ਵੀ ਜਾਂਚ ਚੱਲ ਰਹੀ ਹੈ ।

Read More : ਵਿਜੀਲੈਂਸ ਵੱਲੋਂ ਵੂਮੈਨ ਸੈੱਲ `ਚ ਤਾਇਨਾਤ ਮਹਿਲਾ ਥਾਣੇਦਾਰ ਸਣੇ 2 ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਸੀ. ਬੀ. ਆਈ. ਵਲੋਂ ਈ. ਡੀ. ਅਧਿਕਾਰੀ ਅਤੇ ਹੈਡ ਕਾਂਸਟੇਬਲ ਗ੍ਰਿਫ਼ਤਾਰ”

Leave a Reply

Your email address will not be published. Required fields are marked *