ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕੀਤੀ ਪਟਿਆਲਾ ਵਿਚ ਛਾਪੇਮਾਰੀ

Enforcement Directorate

ਪਟਿਆਲਾ, 16 ਸਤੰਬਰ 2026 : ਸ਼ਾਹੀ ਸ਼ਹਿਰ ਪਟਿਆਲਾ ਦੇ ਅਰਬਨ ਐਸਟੇਟ ਫੇਜ-2 ਵਿਖੇ ਅੱਜ ਤੜਕਸਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਛਾਪੇਮਾਰੀ ਕੀਤੇ ਜਾਣ ਦਾ ਸਮਾਚਾਰ ਹੈ ।

ਕਿਸ ‘ਤੇ ਕੀਤੀ ਗਈ ਹੈ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ (Central investigative agency) ਈ. ਡੀ. ਵਲੋਂ ਜੋ ਅੱਜ ਆਪਣੇ ਅਧਿਕਾਰੀਆਂ ਦੀ ਟੀਮ ਨਾਲ ਤੜਕਸਾਰ ਪਟਿਆਲਾ ਦੇ ਅਰਬਨ ਐਸਟੇਟ ਫੇਜ-2 ਵਿਖੇ ਛਾਪੇਮਾਰੀ ਕੀਤੀ ਗਈ ਹੈ ਉਹ ਅਰਬਨ ਐਸਟੇਟ ਵਿਖੇ ਬਣੇ ਡੀ. ਐਮ. ਵੈਬ ਸੋਲਿਊਸ਼ਨ ਨਾਮ ਦੇ ਦਫ਼ਤਰ ਤੇ ਕੀਤੀ ਗਈ ਹੈ । ਦੱਸਣਯੋਗ ਹੈ ਕਿ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਵਿਚ ਈ. ਡੀ. ਵਲੋਂ ਪਟਿਆਲਾ ਵਿਖੇ ਵੀ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਉਕਤ ਦਫ਼ਤਰ ‘ਤੇ ਕੀਤੀ ਗਈ ਛਾਪੇਮਾਰੀ (Raid) ਦੌਰਾਨ ਇਹ ਪਤਾ ਲੱਗਿਆ ਹੈ ਕਿ ਆਈ. ਟੀ. ਕੰਪਨੀ ਦੇ ਨਾਮ ਹੇਠ ਇਥੇ ਇਕ ਵੱਡਾ ਕਾਲ ਸੈਂਟਰ ਚਲਾਇਆ ਜਾ ਰਿਹਾ ਸੀ ਜੋ ਦਿਨ ਰਾਤ ਲਗਾਤਾਰ ਕੰਮ ਕਰਦਾ ਰਹਿੰਦਾ ਸੀ । ਦਫ਼ਤਰ ਵਿਚ ਦਾਖਲ ਹੁੰਦਿਆਂ ਹੀ ਜਾਂਚ ਏਜੰਸੀ ਦੇ ਅਧਿਕਾਰੀਆਂ ਨੇ ਪੂਰੇ ਖੇਤਰ ਵਿਚ ਆਪਣੇ ਘੇਰੇ ਵਿਚ ਲੈਂਦਿਆਂ ਅੰਦਰ ਆਉਣ ਜਾਣ ਵਾਲਿਆਂ ‘ਤੇ ਪੂਰੀ ਤਰ੍ਹਾਂ ਤੋਂ ਰੋਕ ਲਗਾ ਦਿੱਤੀ ਹੈ ।

ਕੀ ਸ਼ੱਕ ਹੈ ਈ. ਡੀ. ਨੂੰ

ਪ੍ਰਾਪਤ ਸੂਚਨਾ ਮੁਤਾਬਕ ਈ. ਡੀ. ਨੂੰ ਸ਼ੱਕ ਹੈ ਕਿ ਇਸ ਕਾਲ ਸੈਂਟਰ ਦੀ ਆੜ ਵਿੱਚ ਵੱਡੇ ਪੱਧਰ ‘ਤੇ ਵਿਦੇਸ਼ੀ ਨਾਗਰਿਕਾਂ ਨਾਲ ਧੋਖਾਧੜੀ ਜਾਂ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਕੀਤਾ ਜਾ ਰਿਹਾ ਸੀ । ਈ. ਡੀ. ਦੀ ਟੀਮ ਵੱਲੋਂ ਦਫ਼ਤਰ ਅੰਦਰ ਮੌਜੂਦ ਕੰਪਿਊਟਰ ਸਿਸਟਮ, ਲੈਪਟਾਪ, ਹਾਰਡ ਡਿਸਕਾਂ ਅਤੇ ਵਿੱਤੀ ਖਾਤਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਛਾਪੇਮਾਰੀ ਦੌਰਾਨ ਉੱਥੇ ਮੌਜੂਦ ਮੁਲਾਜ਼ਮਾਂ ਦੇ ਮੋਬਾਈਲ ਫ਼ੋਨ ਜ਼ਬਤ ਕਰ ਲਏ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ ।

ਹੋਰ ਸਕਦੇ ਹਨ ਕਈ ਵੱਡੇ ਖੁਲਾਸੇ

ਅਧਿਕਾਰੀਆਂ ਨੇ ਇਸ ਕਾਲ ਸੈਂਟਰ ਦੇ ਸੰਚਾਲਕਾਂ ਅਤੇ ਨਿਵੇਸ਼ਕਾਂ ਬਾਰੇ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲਾਂਕਿ ਜਾਂਚ ਏਜੰਸੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ ।

Read More : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਾਰਿਆ ਪਟਿਆਲਾ ਵਿਚ ਘਰ ‘ਤੇ ਛਾਪਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *