ਫਰੀਦਕੋਟ ਪੁਲਸ ਨੇ ਹੈਰੋਇਨ ਸਮੇਤ ਮਹਿਲਾ ਤੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Faridkot Arrest

ਫਰੀਦਕੋਟ, 3 ਅਕਤੂਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਪੰਜਾਬ ਪੁਲਸ ਵਲੋਂ ਨਸਿ਼ਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਮਹਿਲਾ ਤੇ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਹੈ ।

ਕੌਣ ਹਨ ਦੋਵੇਂ ਜਣੇ

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਪੁਲਸ ਵਲੋਂ ਨਸ਼ਾ ਤਸਕਰੀ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜਿਸ ਮੋਟਰਸਾਈਕਲ ਸਵਾਰ ਨੌਜਵਾਨ ਸਮੇਤ ਮਹਿਲਾ ਨੂੰ 1 ਕਿਲੋ 118 ਗ੍ਰਾਮ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਵਿਚ ਦੋਹਾਂ ਦੀ ਪਛਾਣ ਸਾਜਨ ਕੁਮਾਰ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਪੰਜੇਕੇ ਉੱਤਰ ਜਿਲ੍ਹਾ ਫਿਰੋਜ਼ਪੁਰ, ਰਾਜ ਕੌਰ ਉਰਫ਼ ਛਿੰਦਰ ਪਤਨੀ ਬਲਜੀਤ ਸਿੰਘ ਵਾਸੀ ਚੰਡੀਗੜ੍ਹ ਬਸਤੀ, ਲਾਧੂ ਦਾ ਮੰਡੀ ਜਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ । ਦੱਸਣਯੋਗ ਹੈ ਕਿ ਉਕਤ ਦੋਹਾਂ ਕੋਲੋਂ ਹੈਰੋਇਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ, ਦੋ ਮੋਬਾਈਲ ਫੋਨ ਤੇ 5100 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ ।

ਕੀ ਸਾਹਮਣੇ ਆਇਆ ਸ਼ੁਰੂਆਤੀ ਜਾਂਚ ਵਿਚ

ਪ੍ਰਾਪਤ ਸੂਚਨਾ ਮੁਤਾਬਕ ਫਰੀਦਕੋਟ ਸੀ. ਆਈ. ਏ. ਟੀਮ (CIA Team) ਵਲੋਂ ਦੋਹਾਂ ਤੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮੁਲਜਮ ਇਹ ਖੇਪ ਫਾਜਿਲਕਾ-ਫਿਰੋਜ਼ਪੁਰ ਜਿਲੇ ਤੋਂ ਲੈ ਕੇ ਆਏ ਸਨ ਤੇ ਇਸਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕੀਤਾ ਜਾਣਾ ਸੀ । ਪੁਲਸ ਮੁਤਾਬਕ ਰਾਜ ਕੌਰ ਪਹਿਲਾਂ ਵੀ ਮਾਮਲਾ ਦਰਜ ਹਨ । ਪੁਲਸ ਵਲੋਂ ਇਸ ਨੈਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ।

Read More : ਅੰਮ੍ਰਿਤਸਰ ਪੁਲਸ ਨੇ ਹਥਿਆਰਾਂ ਅਤੇ ਹੈਰੋਇਨ ਸਮੇਤ 5 ਮੁਲਜ਼ਮ ਕੀਤੇ ਕਾਬੂ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *