ਲੱਖਾਂ ਰੁਪਏ ਦੀ ਲੁੱਟ ਕਰਨ ਵਾਲੇ ਵਿਅਕਤੀਆਂ ਨੂੰ ਫਰੀਦਕੋਟ ਪੁਲਸ ਨੇ ਕੀਤਾ ਗ੍ਰਿਫ਼ਤਾਰ

Faridkot Police

ਫਰੀਦਕੋਟ, 26 ਅਕਤੂਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਵਿਖੇ ਲੱਖਾਂ ਰੁਪਇਆਂ ਦੀ ਲੁੱਟ ਕਰਨ ਵਾਲੇੇ ਤਿੰਨ ਵਿਅਕਤੀਆਂ ਨੂੰ ਫਰੀਦਕੋਟ ਪੁਲਸ ਵਲੋਂ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕੌਣ ਕੌਣ ਹਨ ਇਹ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਪੁਲਸ ਵਲੋਂ ਜੋ ਲੁੱਟ-ਖੋਹ ਅਤੇ ਸਟ੍ਰੀਟ ਕ੍ਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਸਖ਼ਤ ਕਾਰਵਾਈ ਕਰਨ ਦੇ ਚਲਦਿਆਂ ਸਕੂਟਰੀ ਸਵਾਰ ਵਿਅਕਤੀ ਤੋਂ ਲੱਖਾਂ ਰੁਪਏ ਦੀ ਨਕਦੀ ਵਾਲਾ ਬੈਗ ਖੋਹਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ ਦੀ ਪਛਾਣ ਗੁਰਜੋਤ ਸਿੰਘ ਉਰਫ਼ ਗਗਨਾ ਵਾਸੀ ਡੋਗਰ ਬਸਤੀ, ਬਿਕਰਮਜੀਤ ਸਿੰਘ ਵਾਸੀ ਨਿਊ ਕੈਂਟ ਰੋਡ ਅਤੇ ਮਨੀਸ਼ ਸਿੰਘ ਵਾਸੀ ਦਸ਼ਮੇਸ਼ ਨਗਰ ਫਰੀਦਕੋਟ ਵਜੋਂ ਹੋਈ ਹੈ ।

ਕੀ ਜਾਣਕਾਰੀ ਦਿੱਤੀ ਐਸ. ਪੀ. (ਇਨਵੈੈਸਟੀਗੇਸ਼ਨ) ਨੇ

ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ. ਪੀ. (ਇਨਵੈਸਟੀਗੇਸ਼ਨ) (S.P. (Investigation)) ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ 21 ਅਕਤੂਬਰ ਨੂੰ ਇੱਕ ਵਿਅਕਤੀ ਇਕੱਠੀ ਹੋਈ ਨਕਦੀ 4 ਲੱਖ 27 ਹਜ਼ਾਰ 800 ਰੁਪਏ ਬੈਂਕ ਵਿੱਚ ਜਮ੍ਹਾਂ ਕਰਵਾਉਣ ਲਈ ਸਕੂਟਰੀ `ਤੇ ਜਾ ਰਿਹਾ ਸੀ । ਜਦੋਂ ਉਹ ਕੋਟਕਪੂਰਾ ਰੋਡ ਸਥਿਤ ਘੋੜਾ ਚੌਕ ਨੇੜੇ ਪਹੁੰਚਿਆ ਤਾਂ ਪਿੱਛੋਂ ਮੋਟਰਸਾਈਕਲਾਂ `ਤੇ ਆਏ ਵਿਅਕਤੀਆਂ ਨੇ ਉਸ ਨੂੰ ਸਕੂਟਰੀ ਤੋਂ ਹੇਠਾਂ ਸੁੱਟ ਕੇ ਨਕਦੀ ਵਾਲਾ ਬੈਗ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ ।

ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰਕੇ ਕੀਤੀ ਸੀ ਨਗਦੀ ਤੇ ਚੋਰ ਬਰਾਮਦ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਵੱਲੋਂ ਮਾਮਲਾ ਦਰਜ (Case registered) ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ । ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਪੁਲਸ ਪਾਰਟੀ ਸਮੇਤ ਤੁਰੰਤ ਕਾਰਵਾਈ ਕਰਦਿਆਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲਸ ਵੱਲੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਖੋਹੀ ਗਈ ਨਕਦੀ ਵਿੱਚੋਂ 4 ਲੱਖ 11 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ । ਇਸ ਤੋਂ ਇਲਾਵਾ ਵਾਰਦਾਤ ਵਿੱਚ ਵਰਤੇ ਗਏ ਦੋ ਮੋਟਰਸਾਈਕਲ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲਏ ਹਨ ।

ਪੁਲਸ ਕਰੇਗੀ ਤਿੰਨਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ

ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਮਾਮਲਾ ਦਰਜ ਕੀਤਾ ਗਿਆ ਹੈ । ਐੱਸ. ਪੀ. (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ । ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਮਾਮਲੇ ਨਾਲ ਜੁੜੀਆਂ ਹੋਰ ਵਾਰਦਾਤਾਂ ਬਾਰੇ ਵੀ ਜਾਣਕਾਰੀ ਮਿਲਣ ਦੀ ਉਮੀਦ ਹੈ ।

Read More : ਏ. ਐਨ. ਟੀ. ਐਫ. ਨੇ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *