ਹੁਸਿ਼ਆਰਪੁਰ ਵਿਖੇ ਪਿਓ ਨੇ ਹੀ ਕਰ ਦਿੱਤਾ ਧੀ ਦਾ ਕਤਲ

Hoshiarpur Murder

ਹੁਸਿ਼ਆਰਪੁਰ, 29 ਅਕਤੂਬਰ 2026 : ਪੰਜਾਬ ਦੇ ਜਿਲਾ ਹੁਸਿ਼ਆਰਪੁਰ (Hoshiarpur) ਦੇ ਪਿੰਡ ਧੂਤਕਲਾਂ ਵਿਖੇ ਇਕ ਪਿਤਾ ਵਲੋਂ ਆਪਣੀ ਹੀ ਧੀ ਦਾ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਲੜਕੀ

ਮਿਲੀ ਜਾਣਕਾਰੀ ਅਨੁਸਾਰ ਜਿ਼ਲ੍ਹਾ ਹੁਸਿ਼ਆਰਪੁਰ ਦੇ ਜਿਸ ਪਿੰਡ ਧੂਤ ਕਲਾਂ (Village Dhut Kalan) ਵਿਖੇ ਇਕ ਪਿਤਾ ਵਲੋਂ ਆਪਣੀ ਹੀ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਵਿਚ ਮੌਤ ਦੇ ਘਾਟ ਉਤਰੀ ਲੜਕੀ ਦੀ ਪਛਾਣ ਇੰਦਰਪ੍ਰੀਤ ਕੌੌਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਜਿਸ ਸਮੇਂ ਪਿਤਾ ਵਲੋਂ ਤੇਜਧਾਰ ਹਥਿਆਰਾਂ (Sharp-edged weapons) ਨਾਲ ਹਮਲਾ ਕਰਕੇ ਧੀ ਨੂੰ ਜਾਨੋਂ ਮਾਰ ਦਿੱਤਾ ਗਿਆ ਉਸ ਸਮੇਂ ਲੜਕੀ ਦੀ ਮਾਂ ਕਿਸੇ ਘਰੇਲੂ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ ।

ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਹੋਇਆ ਫਰਾਰ

ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਕਤਲ ਦੇ ਘਟਨਾਕ੍ਰਮ ਨੂੰ ਅੰਜਾਮ ਦੇਣ ਤੋਂ ਬਾਅਦ ਪਿਤਾ ਵਲੋਂ ਮੌਕੇ ਤੋਂ ਫਰਾਰ ਹੋਇਆ ਗਿਆ ਹੈ । ਜਿਸਦੀ ਭਾਲ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ । ਪੁਲਸ ਨੇ ਘਟਨਾਕ੍ਰਮ ਦਾ ਪਤਾ ਚਲਦਿਆਂ ਹੀ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਕੀਤੇ ਜਾਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

Read More : ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਮੂਲ ਦੇ ਨੌਜਵਾਨ ਨੂੰ ਹੋਈ ਉਮਰ ਕੈਦ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *