ਵਿੱਤ ਮੰਤਰੀ ਨੇ ਕੀਤੀ ਮੁਲਾਜਮ ਮੰਗਾਂ ਦੇ ਹੱਲ ਲਈ ਉਚ ਪੱਧਰੀ ਮੀਟਿੰਗ

Meeting

ਚੰਡੀਗੜ੍ਹ, 4 ਜੂਨ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਜੋ ਮੁਲਾਜਮਾਂ ਦੀਆਂ ਸਿ਼ਕਾਇਤਾਂ ਦੇ ਹੱਲ ਲਈ ਬਣਾਈ ਕਮੇਟੀ ਦੇ ਚੇਅਰਮੈਨ ਵੀ ਹਨ ਨੇ ਮੰਗਾਂ ਦੇ ਹੱਲ ਲਈ ਬੀਤੇ ਦਿਨੀਂ ਮੀਟਿੰਗ ਕੀਤੀ ।

ਕੀ ਆਖਿਆ ਵਿੱਤ ਮੰਤਰੀ ਪੰਜਾਬ ਚੀਮਾ ਨੇ

ਮੀਟਿੰਗ ਵਿਚ ਮੁਲਾਜਮ ਯੂਨੀਅਨ ਦੇ ਪਹੁੰਚੇ ਹਰੇਕ ਵਫ਼ਦ ਵੱਲੋਂ ਉਠਾਈਆਂ ਖਾਸ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਮੁਖੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕੀਤੀਆਂ, ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰੀ ਤਰ੍ਹਾਂ ਜਾਂਚ ਕਰਨ ਅਤੇ ਉਨ੍ਹਾਂ ਦੇ ਹੱਲ ਨੂੰ ਛੇਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

ਕੈਬਨਿਟ ਸਬ ਕਮੇਟੀ ਕਰ ਰਹੀ ਹੈ ਸਰਗਰਮੀ ਨਾਲ ਕੰਮ

ਕੈਬਨਿਟ ਸਬ-ਕਮੇਟੀ ਦੀ ਭੂਮਿਕਾ ‘ਤੇ ਜ਼ੋਰ ਦਿੰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕਾਡਰਾਂ ਦੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ । ਇਨ੍ਹਾਂ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਬਾਜ਼ੀਗਰ ਵਣਜਾਰਾ ਸਮਾਜ ਸੰਘਰਸ਼ ਕਮੇਟੀ, ਕੰਪਿਊਟਰ ਟੀਚਰਜ਼ ਯੂਨੀਅਨ, ਲਾਲ ਝੰਡਾ ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ।

ਮੀਟਿੰਗ ਵਿਚ ਕੀਤਾ ਗਿਆ ਮੰਗਾਂ ਦਾ ਇਕ ਵਿਸ਼ੇਸ਼ ਚਾਰਟਰ ਪੇਸ਼

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਮੰਗਾਂ ਦਾ ਇੱਕ ਵਿਸਤ੍ਰਿਤ ਚਾਰਟਰ ਪੇਸ਼ ਕੀਤਾ, ਜਿਸ ‘ਚ ਪੰਜਾਬ ਸਰਕਾਰੀ ਕਰਮਚਾਰੀਆਂ ਨੂੰ ਦਰਪੇਸ਼ ਆਮ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ। ਆਮ ਕਰਮਚਾਰੀ ਭਲਾਈ ਮਾਮਲਿਆਂ ਤੋਂ ਇਲਾਵਾ, ਯੂਨੀਅਨ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਦਫਤਰਾਂ, ਸਿੱਖਿਆ ਵਿਭਾਗ, ਸਹਿਕਾਰਤਾ ਵਿਭਾਗ, ਆਬਕਾਰੀ ਵਿਭਾਗ, ਵਿੱਤ ਵਿਭਾਗ, ਆਈ.ਟੀ.ਆਈ. ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਭੂਮੀ ਅਤੇ ਜਲ ਸੰਭਾਲ ਵਿਭਾਗ ਅਤੇ ਕਮਿਸ਼ਨਰ ਦਫਤਰਾਂ ਸਮੇਤ ਵੱਖ-ਵੱਖ ਖੇਤਰਾਂ ਵਿੱਚ ਤਾਇਨਾਤ ਮਨਿਸਟੀਰੀਅਲ ਸਟਾਫ ਨਾਲ ਸਬੰਧਤ ਖਾਸ ਚਿੰਤਾਵਾਂ ਉਠਾਈਆਂ ।

Read More : ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਨੇ ਕੀਤੀ ਧਮਾਕਿਆਂ ਦੀ ਸਖ਼ਤ ਨਿੰਦਾ

Leave a Reply

Your email address will not be published. Required fields are marked *