ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ‘ਤੇ ਹੋਈ ਫਾਇਰਿੰਗ

Kapil Sharma

ਅੰਮ੍ਰਿਤਸਰ, 25 ਮਈ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ‘ਤੇ ਫਾਇਰਿੰਗ (Firing at home) ਕੀਤੇ ਜਾਣ ਦੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਹੈ ਪੂਰਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਵਿਖੇ ਜੋ ਕਾਮੇਡੀ ਕਿੰਗ ਕਪਿਲ ਸ਼ਰਮਾ (Kapil Sharma) ਦੇ ਘਰ ‘ਤੇ ਫਾਇਰਿੰਗ ਹੋਣ ਦੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਸਬੰਧੀ ਪੁਲਸ ਵਲੋਂ ਹਾਲੇ ਤੱਕ ਇਸ ਸਬੰਧੀ ਵੀ ਪੁਸ਼ਟੀ ਨਾ ਕਰਦਿਆਂ ਸੀ. ਸੀ. ਟੀ. ਵੀ. ਫੁਟੇਜ (CCTV footage) ਦੀ ਜਾਂਚ ਕੀਤੀ ਜਾ ਰਹੀ ਹੈ । ਪੁਲਸ ਅਧਿਕਾਰੀਆਂ ਵਲੋਂ ਹਾਲ ਦੀ ਘੜੀ ਕਿਸੇ ਵੀ ਤਰ੍ਹਾਂ ਤੋਂ ਕੋਈ ਵੀ ਜਵਾਬ ਨਹੀਂ ਦਿੱਤਾ ਜਾ ਰਿਹਾ ਹੈ ।

ਪਹਿਲਾਂ ਵੀ ਹੋ ਚੁੱਕੀ ਹੈ ਫਾਇਰਿੰਗ

ਫਿਲਹਾਲ ਪੁਲਸ ਅਧਿਕਾਰੀਆਂ ਵੱਲੋਂ ਕਿਸੇ ਵੀ ਗੋਲੀਬਾਰੀ (Shooting) ਦੀ ਪੁਸ਼ਟੀ ਨਹੀਂ ਕੀਤੀ ਗਈ ਹੈ । ਪੁਲਸ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ । ਦੱਸਣਯੋਗਾ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਪਿਲ ਸ਼ਰਮਾ ਦੀ ਕਿਸੇ ਜਾਇਦਾਦ ‘ਤੇ ਗੋਲੀਬਾਰੀ ਹੋਈ ਹੋਵੇ । ਇਸ ਤੋਂ ਪਹਿਲਾਂ ਵੀ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਰੈਸਟੋਰੈਂਟਾਂ ਸਮੇਤ ਉਨ੍ਹਾਂ ਦੀਆਂ ਕਈ ਹੋਰ ਥਾਵਾਂ ‘ਤੇ ਗੋਲੀਬਾਰੀ ਹੋ ਚੁੱਕੀ ਹੈ। ਜਿਸ ਕਾਰਨ ਅੱਜ ਅੰਮ੍ਰਿਤਸਰ ਦੇ ਹੋਲੀ ਸਿਟੀ ਵਿੱਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ ।

Read More : ਦਿੱਲੀ ਵਿਚ ਹੋਇਆ ਨੌਜਵਾਨ ਦਾ ਗੋਲੀਬਾਰੀ ਕਰਕੇ ਕਤਲ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *