ਚੰਡੀਗੜ੍ਹ, 13 ਮਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਅਨੁਰਾਗ ਢਾਂਡਾ ਨੇ ਦਿਲਜੀਤ ਸਿੰਘ ਦੁਸਾਂਝ ਦੇ ਮੈਨੇਜਰ ਦੇ ਘਰ ਹੋਈ ਫਾਇਰਿੰਗ ਮਾਮਲੇ ਵਿਚ ਸੋਸ਼ਲ ਮੀਡੀਆ ‘ਤੇ ਕੁੱਝ ਆਖਿਆ ਹੈ ।
ਕੀ ਆਖਿਆ ਹੈ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਤੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਦੇ ਮੈਨੇਜਰ ਦੇ ਘਰ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਜਿਥੇ ਇਕ ਪਾਸੇ ਸਿਆਸੀ ਮਾਹੌਲ ਗਰਮਾ ਗਿਆ ਹੈ, ਉਥੇ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਅਨੁਰਾਗ ਢਾਂਡਾ (Anurag Dhanda) ਨੇ ਸੋਸ਼ਲ ਮੀਡੀਆ ਰਾਹੀਂ ਬੀ. ਜੇ. ਪੀ. ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਮਹਿਜ਼ ਇੱਕ ਇਤਫ਼ਾਕ ਨਹੀਂ ਹੈ, ਸਗੋਂ ਇਸ ਦੇ ਪਿੱਛੇ ਭਾਜਪਾ ਦੀ ਪੰਜਾਬ ਵਿਰੋਧੀ ਸੋਚ ਕੰਮ ਕਰ ਰਹੀ ਹੈ ।
ਕੀ ਦਾਅਵਾ ਕੀਤਾ ਆਪ ਆਗੂ ਨੇ
ਅਨੁਰਾਗ ਢਾਂਡਾ ਨੇ ਦਾਅਵਾ ਕੀਤਾ ਕਿ ਕੁਝ ਦਿਨ ਪਹਿਲਾਂ ਹੀ ਦਿਲਜੀਤ ਦੋਸਾਝ ਨੂੰ ਬੀ. ਜੇ. ਪੀ. ਜੁਆਇਨ ਕਰਨ ਦਾ ਆਫ਼ਰ ਮਿਲਿਆ ਸੀ, ਜਿਸ ਨੂੰ ਦਿਲਜੀਤ ਨੇ ਸਾਫ਼ ਮਨ੍ਹਾ ਕਰ ਦਿੱਤਾ ਸੀ । ਉਨ੍ਹਾਂ ਦੋਸ਼ ਲਗਾਇਆ ਕਿ ਦਿਲਜੀਤ ਵੱਲੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਅਤੇ ਕਥਿਤ ਤੌਰ ‘ਤੇ ਸਿਆਸੀ ਸੁਰੱਖਿਆ ਪ੍ਰਾਪਤ ਗੈਂਗਸਟਰ ਲਾਰੈਂਸ ਬਿਸ਼ਨੋਈ ਰਾਹੀਂ ਦਿਲਜੀਤ ਦੇ ਮੈਨੇਜਰ ਦੇ ਘਰ ਫਾਇਰਿੰਗ ਕਰਵਾਈ ਗਈ ਹੈ । ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬੀਆਂ ਨੂੰ ਡਰਾ-ਧਮਕਾ ਕੇ ਉਨ੍ਹਾਂ ‘ਤੇ ਰਾਜ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਚਾਲਾਂ ਤੋਂ ਡਰਨ ਵਾਲੇ ਨਹੀਂ ਹਨ ।
Read More : ਪ੍ਰਿਤਪਾਲ ਸਿੰਘ ਫਗਵਾੜਾ ਨੇ ਕੀਤੀ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।
