ਨੋਇਡਾ, 17 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਇੱਕੋ ਪਰਿਵਾਰ ਦੇ ਮੈਂਬਰਾਂ ਦੀ ਸ਼ੱਕੀ ਹਾਲਾਤਾਂ ਵਿਚ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।
ਕੌਣ ਕੌਣ ਹਨ ਮਰਨ ਵਾਲਿਆਂ ਵਿਚ
ਮਿਲੀ ਜਾਣਕਾਰੀ ਅਨੁਸਾਰ ਗ੍ਰੇਟਰ ਨੋਇਡਾ (Greater Noida) ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਮਹੇਸ਼ (36), ਉਸ ਦੀ ਪਤਨੀ ਲਲਿਤਾ (34), ਉਨ੍ਹਾਂ ਦੇ ਪੁੱਤਰ ਲੱਡੂ (12), ਧੀ ਮਿਸਟੀ (8) ਅਤੇ ਸਭ ਤੋਂ ਛੋਟੀ ਧੀ ਸਾਕਸ਼ੀ (4) ਵਜੋਂ ਹੋਈ ਹੈ ।
ਪੁਲਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਘਟਨਾਕ੍ਰਮ ਦਾ ਪਤਾ ਚਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਸ ਵਲੋਂ ਲਾਸ਼਼ਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ (Postmortem) ਲਈ ਭੇਜ ਦਿੱਤਾ ਗਿਆ ਹੈ । ਪੁਲਸ ਦੀ ਸ਼ੁਰੂਆਤੀ ਜਾਂਚ ਅਨੁਸਾਰ ਮਾਮਲਾ ਜਹਿਰ ਦਿੱਤੇ ਜਾਣ ਦਾ ਲੱਗਦਾ ਹੈ । ਪੁਲਸ ਨੇ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰਨ ਤਹਿਤ ਸਥਾਨਕ ਵਸਨੀਕਾਂ ਤੋਂ ਵੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।
Read More : ਬਿਲਡਿੰਗ ਵਿਚ ਅੱਗ ਲੱਗਣ ਕਾਰਨ ਹੋਈ ਤਿੰਨ ਭਾਰਤੀਆਂ ਦੀ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
