ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

Laljit Bhullar

ਚੰਡੀਗੜ੍ਹ, 23 ਮਾਰਚ 2026 : ਪੰਜਾਬ ਦੇ ਸਾਬਕਾ ਮੰਤਰੀ (Former Minister) ਲਾਲਜੀਤ ਸਿੰਘ ਭੁੱਲਰ ਨੂੰ ਡੀ. ਐਮ. ਦੀ ਮੌਤ ਦੇ ਮਾਮਲੇ ਵਿਚ ਗ੍ਰਿਫ਼ਤਾਰ (Arrested) ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਸੀ ਸਮੁੱਚਾ ਮਾਮਲਾ

ਮਿਲੀ ਜਾਣਕਾਰੀ ਮੁਤਾਬਕ ਲੰਘੇ ਦਿਨਾਂ ਪੰਜਾਬ ਦੇ ਇਕ ਵੇਅਰਹਾਊਸ ਦੇ ਜਿਲਾ ਮੈੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ ਗਈ ਸੀ ਤੇ ਉਸ ਵੇਲੇ ਇਕ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ ਕਿ ਉਸਦੀ ਮੌਤ ਦਾ ਜਿੰਮੇਵਾਰ ਆਮ ਆਦਮੀ ਪਾਰਟੀ ਵਿਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਹੈ ।ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵਲੋਂ ਤੁਰੰਤ ਹੀ ਅਜਿਹਾ ਘਟਨਾਕ੍ਰਮ ਸਾਹਮਣੇ ਆਉਣ ਤੇ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲੈ ਲਿਆ ਗਿਆ ਸੀ ।

ਫੋਨ ਲੈਣ ਗਈ ਟੀਮ ਨੂੰ ਵੀ ਗ੍ਰਿਫ਼ਤਾਰੀ ਨਾ ਹੋਣ ‘ਤੇ ਪਰਿਵਾਰ ਨੇ ਮੁੜ ਦਿੱਤਾ ਸੀ ਵਾਪਸ

ਅੱਜ ਡੀ. ਸੀ. ਪੀ. ਰਵਿੰਦਰ ਪਾਲ ਸਿੰਘ ਅਤੇ ਉਨ੍ਹਾਂ ਦੀ ਟੀਮ ਪਰਿਵਾਰ ਤੋਂ ਡੀ. ਐਮ. ਦਾ ਮੋਬਾਈਲ ਫੋਨ ਲੈਣ ਗਈ । ਉਨ੍ਹਾਂ ਕਿਹਾ ਕਿ ਇਸ ਵਿੱਚ ਕੁਝ ਸਬੂਤ ਹੋ ਸਕਦੇ ਹਨ । ਹਾਲਾਂਕਿ ਪਰਿਵਾਰ ਨੇ ਮੋਬਾਈਲ ਫੋਨ ਤੋਂ ਬਿਨਾਂ ਅਧਿਕਾਰੀ ਨੂੰ ਵਾਪਸ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਹਿਲਾਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਿਹਾ । ਇਸ ਮਾਮਲੇ ਦੀ ਜਾਂਚ ਹੁਣ ਸੀ. ਬੀ. ਆਈ. ਨੂੰ ਸੌਂਪੀ ਜਾ ਸਕਦੀ ਹੈ । ਸੋਮਵਾਰ ਨੂੰ ਕਾਂਗਰਸ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਇਆ, ਜਿਸ ਕਾਰਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਉਹ ਜਾਂਚ ਸੀਬੀਆਈ ਨੂੰ ਸੌਂਪ ਦੇਣਗੇ ।

Read More : ਜਾਂਚ ਵਿਚ ਦੋਸ਼ੀ ਸਾਬਤ ਹੋਣ ‘ਤੇ ਕੀਤੀ ਜਾਵੇਗੀ ਬਣਦੀ ਕਾਰਵਾਈ : ਮੁੱਖ ਮੰਤਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।Edit

Leave a Reply

Your email address will not be published. Required fields are marked *