ਸਾਬਕਾ ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਦੇ ਕਾਫਲੇ ‘ਤੇ ਸੁੱਟੇ ਆਂਡੇ ਤੇ ਟਮਾਟਰ

Ravneet bittu

ਲੁਧਿਆਣਾ, 19 ਸਤੰਬਰ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਵਿਖੇ ਸਾਬਕਾ ਕੇਂਦਰੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ (Eggs and tomatoes) ਸੁੱਟੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ ।

ਕੀ ਕਾਰਨ ਰਿਹਾ ਅਜਿਹਾ ਕਰਨ ਦਾ

ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਖੇ ਜੋ ਸਾਬਕਾ ਕੇਂਦਰੀ ਮੰਤਰੀ (Former Union Minister) ਰਵਨੀਤ ਸਿੰਘ ਬਿੱਟੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਫਲੇ (Bhagwant Singh Mann) ‘ਤੇ ਆਂਡੇ ਤੇ ਟਮਾਟਰ ਸੁੱਟੇ ਗਏ ਹਨ ਦਾ ਮੁੱਖ ਕਾਰਨ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਬੀਤੇ ਦਿਨੀਂ ਉਨ੍ਹਾਂ ਦੇ ਕਾਫਲੇ ਤੇ ਆਂਡੇ ਤੇ ਟਮਾਟਰ ਆਦਿ ਸੁੱਟਿਆ ਜਾਣਾ ਹੈ ।

ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ਨੇ ਬਿੱਟੂ ਨੂੰ ਲਿਆ ਹਿਰਾਸਤ ਵਿਚ

ਪ੍ਰਾਪਤ ਸੂਚਨਾ ਮੁਤਾਬਕ ਰਵਨੀਤ ਬਿੱਟੂ (Ravneet Bittu) ਵਲੋਂ ਜਦੋਂ ਮੁੱਖ ਮੰਤਰੀ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ ਮਾਰੇ ਗਏ ਤਾਂ ਤੁਰੰਤ ਹੀ ਪੁਲਸ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਹਿਰਾਸਤ ਵਿਚ ਲਿਆ ਗਿਆ ਤੇ ਉਨ੍ਹਾਂ ਨੂੰ ਮੌਕੇ ਤੋਂ ਹਟਾ ਦਿੱਤਾ ਗਿਆ । ਬਿੱਟੂ ਵਲੋਂ ਅਜਿਹਾ ਕੀਤੇ ਜਾਣ ਦੇ ਕਾਰਨ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ ।

ਕੀ ਆਖਿਆ ਰਵਨੀਤ ਬਿੱਟੂ ਨੇ

ਸਾਬਕਾ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਦਾ ਕਾਫਲਾ ਹੌਲੀ ਹੋਇਆ ਸੀ । ਉਨ੍ਹਾਂ ਕਿਹਾ ਕਿ ਉਸ ਦੌਰਾਨ ਸਥਾਨਕ ਪੁਲਸ ਮੂਕ ਦਰਸ਼ਕ ਬਣੀ ਰਹੀ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਨਾਲ ਮੌਜੂਦ ਲੋਕਾਂ ਨੂੰ ਕੁੱਝ ਵੀ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਡੀ. ਜੀ. ਪੀ. ਜਿੰਮੇਵਾਰ ਹੋਣਗੇ । ਉਨ੍ਹਾਂ ਇਸ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਵੀ ਦਿੱਤੀ ਗਈ ਹੈ।

Read More : ਸ਼ਰਧਾਲੂਆਂ ਨਾਲ ਭਰੀ ਕਾਰ ਦੇ ਨਾਲੇ ਵਿਚ ਡਿੱਗਣ ਕਰਕੇ ਹੋਈ 8 ਲੋਕਾਂ ਦੀ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *