ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ

DGP

ਅੰਮ੍ਰਿਤਸਰ, 26 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਚਾਰ ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕੀ ਕੀ ਬਰਾਮਦ ਕੀਤਾ ਗਿਆ ਹੈ ਹਥਿਆਰਾਂ ਵਿਚ

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵਲੋਂ ਜੋ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਹਥਿਆਰਾਂ (Weapons) ਦੀ ਤਸਕਰੀ ਕਰਨ ਵਾਲੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਵਿਚ ਮੁਲਜ਼ਮਾਂ ਕੋਲੋਂ 16 ਆਧੁਨਿਕ ਪਿਸਤੌਲਾਂ ਤੋਂ ਇਲਾਵਾ ਸੱਤ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ ।

ਚਾਰਾਂ ਵਿਅਕਤੀਆਂ ਵਿਰੁੱਧ ਆਰਮਜ਼ ਐਕਟ ਤਹਿਤ ਕੇਸ ਦਰਜ

ਜਾਣਕਾਰੀ ਮੁਤਾਬਕ ਇਹ ਆਧੁਨਿਕ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਸੁੱਟ ਕੇ ਭਾਰਤ ਵਿੱਚ ਪਹੁੰਚਾਏ ਗਏ ਸਨ । ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਨੇ ਦੱਸਿਆ ਕਿ ਇਨ੍ਹਾਂ ਹਥਿਆਰਾਂ ਨੂੰ ਅੱਗੇ ਇੱਕ ਸੰਗਠਿਤ ਨੈੱਟਵਰਕ ਰਾਹੀਂ ਅਪਰਾਧਿਕ ਅਨਸਰਾਂ ਤੱਕ ਪਹੁੰਚਾਇਆ ਜਾਣਾ ਸੀ ।

ਇਸ ਬਰਾਮਦਗੀ ਦੇ ਸਬੰਧ ਵਿੱਚ ਕੈਂਟੋਨਮੈਂਟ ਅਤੇ ਗੇਟ ਹਕੀਮਾ ਪੁਲਸ ਥਾਣਿਆਂ ਵਿੱਚ ਵੱਖ-ਵੱਖ ਐੱਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ । ਪੁਲਸ ਨੇ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਹਥਿਆਰਾਂ ਦੇ ਸਰੋਤ, ਇਨ੍ਹਾਂ ਨੂੰ ਹਾਸਲ ਕਰਨ ਵਾਲਿਆਂ ਸਮੇਤ ਪੂਰੇ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Read More : ਤਿੰਨ ਨੌੌਜਵਾਨ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਸਮੇਤ ਪੁਲਸ ਵਲੋਂ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਗੈਰ-ਕਾਨੂੰਨੀ ਹਥਿਆਰਾਂ ਸਮੇਤ ਚਾਰ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ”

Leave a Reply

Your email address will not be published. Required fields are marked *