ਹੈਰੋਇਨ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਚਾਰ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ

Amritsar Heroin

ਅੰਮ੍ਰਿਤਸਰ, 7 ਨਵੰਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਕਾਊਂਟਰ ਇੰਟੈੈਲੀਜੈਂਸ (Counter-intelligence) ਵਲੋਂ ਨਸ਼ਾ ਤਸਕਰੀ ਗਿਰੋਹ ਦੇ ਚਾਰ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ (Arrest) ਕੀਤਾ ਗਿਆ ਹੈ ।

ਕਿੰਨੀ ਹੈਰੋਇਨ ਕੀਤੀ ਗਈ ਹੈ ਬਰਾਮਦ

ਮਿਲੀ ਜਾਣਕਾਰੀ ਅਨੁਸਾਰ ਕਾਊਂਟਰ ਇੰਟੈਲੀਜੈਂਸ ਵਲੋਂ ਜੋ ਅੰਮ੍ਰਿਤਸਰ ਵਿਚ ਬੀਤੇ ਦਿਨੀਂ ਇਕ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਚਾਰ ਵਿਅਕਤੀਆਂ ਨੂੰ ਹੈਰੋਇਨ (Heroin) ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਦੇ ਕੋਲੋਂ 36 ਕਿਲੋ ਹੈਰੋਇਨ ਪਕੜੀ ਗਈ ਹੈ । ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਕਥਿਤ ਤੌਰ ‘ਤੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ । ਉਹ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਲੋਪੋਕੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਦੇ ਸਨ ਅਤੇ ਅੱਗੇ ਸਪਲਾਈ ਕਰਦੇ ਸਨ ।

ਚਾਰਾਂ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਇਸ ਸਬੰਧ ਵਿੱਚ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਅੰਮ੍ਰਿਤਸਰ) ਵਿਖੇ ਐੱਫ. ਆਈ. ਆਰ. ਦਰਜ (FIR registered) ਕੀਤੀ ਗਈ ਹੈ । ਪੂਰੇ ਨੈੱਟਵਰਕ ਅਤੇ ਇਸਦੇ ਅੱਗੇ-ਪਿੱਛੇ ਜੁੜੇ ਸੰਪਰਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ । ਪੰਜਾਬ ਪੁਲਸ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੁਰੱਖਿਅਤ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ।

Read More : ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਹੈਰੋਇਨ ਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *