ਕਾਰ ਨੂੰ ਅੱਗ ਲੱਗਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀ ਜਿੰਦਾ ਸੜੇ

Ajmer Incident

ਰਾਜਸਥਾਨ, 28 ਮਈ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਜਿਲਾ ਅਜਮੇਰ ਵਿਖੇ ਇਕ ਕਾਰ ਵਿਚ ਅਚਾਨਕ ਹੀ ਅੱਗ ਲੱਗ ਜਾਣ ਕਾਰਨ ਚਾਰ ਵਿਅਕਤੀ ਜਿੰਦਾ ਸੜ (Burned alive) ਗਏ ਹਨ ।

ਕੌਣ ਕੌਣ ਹਨ ਜੋ ਜਿੰਦਾ ਸੜ ਗਏ

ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਅਜਮੇਰ ਜਿ਼ਲ੍ਹੇ (Ajmer District) ਦੇ ਅਰਣੀ ਇਲਾਕੇ ਵਿਖੇ ਜੋ ਇਕ ਕਾਰ ਨੂੰ ਅਚਾਨਕ ਹੀ ਅੱਗ ਲੱਗ ਜਾਣ ਕਾਰਨ ਕਾਰ ਵਿਚ ਸਵਾਰ ਚਾਰ ਵਿਅਕਤੀ ਜਿੰਦਾ ਹੀ ਸੜ ਕੇ ਮੌਤ ਦੇ ਘਾਟ ਉਤਰ ਗਏ ਹਨ ਵਿਚ ਜਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਾਬਕਾ ਬੋਰਾਡਾ ਸਰਪੰਚ ਰਾਮ ਸਿੰਘ ਚੌਧਰੀ, ਪੂਸੀ ਦੇਵੀ ਅਤੇ ਪਰਿਵਾਰ ਦੀ ਭਤੀਜੀ ਮਹਿਮਾ ਸ਼ਾਮਲ ਹਨ । ਚੌਥੀ ਮ੍ਰਿਤਕ ਵੀ ਪਰਿਵਾਰ ਦੀ ਇੱਕ ਮੈਂਬਰ ਦੱਸੀ ਜਾ ਰਹੀ ਹੈ ।

ਕੀ ਹੈ ਪੂਰਾ ਮਾਮਲਾ

ਭਰੋੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾ ਬੋਰਾਡਾ ਦੇ ਸਾਬਕਾ ਸਰਪੰਚ ਰਾਮ ਸਿੰਘ ਚੌਧਰੀ ਅਤੇ ਉਨ੍ਹਾਂ ਦਾ ਪਰਿਵਾਰ ਕਾਰ ਰਾਹੀਂ ਬਾਹਰ ਜਾ ਰਿਹਾ ਸੀ ਕਿ ਅਚਾਨਕ ਅਰਣੀ ਖੇਤਰ ਵਿੱਚ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ । ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਸਵਾਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਕਾਰ ਅੱਗ ਦੀ ਲਪੇਟ ਵਿੱਚ ਆ ਗਈ । ਇਸ ਭਿਆਨਕ ਹਾਦਸੇ (Terrible accident) ਵਿੱਚ ਕਾਰ ਦੇ ਅੰਦਰ ਫਸੇ ਚਾਰ ਲੋਕਾਂ ਦੀ ਸੜਨ ਕਾਰਨ ਦੁਖਦਾਈ ਮੌਤ ਹੋ ਗਈ ।

ਐਫ. ਐਸ. ਐਲ. ਟੀਮ ਕਰੇਗੀ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ

ਹਾਦਸੇ ਦੀ ਖ਼ਬਰ ਫੈਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ । ਪੁਲਸ ਨੇ ਤੁਰੰਤ ਚਾਰਾਂ ਦੀਆਂ ਲਾਸ਼ਾਂ ਨੂੰ ਕਾਰ ਵਿੱਚੋਂ ਕੱਢਿਆ ਅਤੇ ਉਨ੍ਹਾਂ ਨੂੰ ਬੋਰਾਡਾ ਦੇ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਦੇ ਮੁਰਦਾਘਰ ਵਿੱਚ ਰਖਵਾਇਆ । ਪ੍ਰਸ਼ਾਸਨ ਘਟਨਾ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਇੱਕ ਐਫ. ਐਸ. ਐਲ. ਟੀਮ ਨੂੰ ਵੀ ਘਟਨਾ ਸਥਾਨ `ਤੇ ਬੁਲਾ ਰਿਹਾ ਹੈ, ਇਹ ਪਤਾ ਲਗਾਉਣ ਲਈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ ਜਾਂ ਕਿਸੇ ਹੋਰ ਤਕਨੀਕੀ ਨੁਕਸ ਕਾਰਨ । ਇਸ ਦੁਖਦਾਈ ਹਾਦਸੇ ਤੋਂ ਬਾਅਦ, ਬੋਰਾਡਾ ਅਤੇ ਆਲੇ ਦੁਆਲੇ ਦੇ ਪੇਂਡੂ ਖੇਤਰ ਸੰਨਾਟਾ ਪਸਰ ਗਿਆ ।

Read More : ਕਾਰ ਨੂੰ ਅਚਾਨਕ ਅੱਗ ਲੱਗਣ ਨਾਲ ਹੋਈ ਸੜ ਕੇ ਸੁਆਹ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *