ਉਤਰ ਪ੍ਰਦੇਸ਼, 31 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਗ੍ਰੇਟਰ ਨੋਇਡਾ ਵਿਖੇ ਇਕ ਤੇਜ਼ ਰਫ਼ਤਾਰ ਟਰੱਕ ਦੇ ਕਾਰ ਨਾਲ ਟਕਰਾ ਜਾਣ ਕਾਰਨ ਚਾਰ ਵਿਅਕਤੀਆਂ ਦੀ ਮੌਤ (Death) ਹੋ ਗਈ ਹੈ ।
ਕਿਵੇਂ ਵਾਪਰਿਆ ਸੜਕ ਹਾਦਸਾ
ਮਿਲੀ ਜਾਣਕਾਰੀ ਅਨੁਸਾਰ ਉਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ (Greater Noida) ਦੇ ਯਮੁਨਾ ਐਕਸਪ੍ਰੈਸਵੇਅ ‘ਤੇ ਜੋ ਬੀਤੀ ਦੇਰ ਰਾਤ ਇਕ ਟਰੱਕ ਦੇ ਬੇਕਾਬੂ ਹੋ ਕੇ ਰੇਲਿੰਗ ਤੋੜਦੇ ਹੋਏ ਇਕ ਕਾਰ ਨਾਲ ਜਾ ਟਕਰਾਉਣ ਦਾ ਘਟਨਾਕ੍ਰਮ ਵਾਪਰਿਆ ਹੈ ਵਾਲੇ ਸੜਕ ਹਾਦਸੇ ਵਿਚ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ । ਦੱਸਣਯੋਗ ਹੈ ਕਿ ਉਕਤ ਚਾਰੋਂ ਵਿਅਕਤੀ ਰੱਖੜੀ ਦਾ ਤਿਓਹਾਰ ਮਨਾ ਕੇ ਪਰਿਵਾਰ ਨਾਲ ਵਾਪਸ ਆ ਰਹੇ ਸਨ । ਜਿਕਰਯੋਗ ਹੈ ਕਿ ਉਕਤ ਟਰੱਕ ਨੋਇਡਾ ਤੋਂ ਆਗਰਾ ਵੱਲ ਜਾ ਰਿਹਾ ਸੀ ।
ਪੁਲਸ ਨੇ ਮੌਕੇ ‘ਤੇ ਪਹੁੰਚ ਕੀਤੀ ਕਾਰਵਾਈ ਸ਼ੁਰੂ
ਉਪਰੋਕਤ ਵਾਪਰੇ ਭਿਆਨਕ ਸੜਕ ਹਾਦਸੇ (Road Accident) ਸਬੰਧੀ ਸੂਚਨਾ ਮਿਲਦਿਆਂ ਹੀ ਸਬੰਧਤ ਖੇਤਰ ਦੇ ਪੁਲਸ ਸਟੇਸ਼ਨ ਦੀ ਪੁਲਸ ਟੀਮ ਹੋਰ ਬਚਾਅ ਦਲ ਦੇ ਮੈਂਬਰਾਂ ਨਾਲ ਮੌਕੇ ਤੇ ਪਹੁੰਚੀ ਅਤੇ ਸੜਕ ਹਾਦਸੇ ਦੇ ਸਿ਼ਕਾਰ ਵਿਅਕਤੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਜਾਂਚ ਕਰਨ ਦੌਰਾਨ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਸੂਚਨਾ ਮੁਤਾਬਕ ਜਿਥੇ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ, ਉਥੇ ਵੀ ਜ਼ਬਰਦਸਤ ਟੱਕਰ ਦੇ ਚਲਦਿਆਂ ਚਕਨਾਚੂਰ ਹੋ ਗਿਆ। ਪੁਲਸ ਵਲੋਂ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।
Read More :ਕਾਰ-ਮੋੋਟਰਸਾਈਕਲ ਸੜਕ ਹਾਦਸੇ ਵਿਚ ਹੋਈ ਸੋਸ਼ਲ ਮੀਡੀਆ ਇਨਫਲੂਐਂਸਰ ਦੀ ਮੌਤ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

One thought on “ਟਰੱਕ-ਕਾਰ ਸੜਕ ਹਾਦਸੇ ਵਿਚ ਕਾਰ ਸਵਾਰ ਚਾਰ ਵਿਅਕਤੀਆਂ ਦੀ ਮੌਤ”