ਅੰਮ੍ਰਿਤਸਰ, 16 ਅਕਤੂਬਰ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਵਿਖੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ (Counter Intelligence Amritsar) ਵਲੋਂ ਗੈੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ।
ਕੀ ਕੀ ਬਰਾਮਦ ਕੀਤਾ ਗਿਆ ਹੈ ਤਸਕਰਾਂ ਕੋਲੋਂ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਵਲੋਂ ਜੋ ਅੰਮ੍ਰਿਤਸਰ ਵਿਖੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ (Illegal weapons) ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ ਤਹਿਤ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 1 ਅਸਾਲਟ ਰਾਈਫਲ (.30 ਬੋਰ), 2 ਹੈਂਡ ਗ੍ਰਨੇਡ, 4 ਗਲੌਕ ਸਮੇਤ 13 ਪਿਸਤੌਲਾਂ ਅਤੇ 25 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ।
ਕਿੰਨੇ ਵਿਅਕਤੀਆਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਗੈਰ-ਕਾਨੂੰਨੀ ਹਥਿਆਰਾਂ ਸਮੇਤ ਜੋ ਵਿਅਕਤੀ ਪਕੜੇ ਗਏ ਹਨ ਦੀ ਗਿਣਤੀ ਪੰਜ ਹੈ । ਐਸ. ਐਸ. ਓ. ਸੀ. (ਅੰਮ੍ਰਿਤਸਰ) ਵਿਖੇ ਐਫ. ਆਈ. ਆਰ. ਦਰਜ ਕਰ ਲਈ ਗਈ ਹੈ । ਤਸਕਰੀ ਦੇ ਇਸ ਨੈੱਟਵਰਕ ਦਾ ਪਤਾ ਲਗਾਉਣ, ਇਸ ਦੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਜੋੜਨ ਅਤੇ ਇਸ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ ।
Read More : ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਵਾਲੇ ਗਿਰੋਹ ਦਾ ਪਰਦਾਫਾਸ਼
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
