ਚੰਡੀਗੜ੍ਹ, 26 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਮੁੱਚੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ।
ਹੋਰ ਕੀ ਕੀ ਆਖਿਆ ਮੁੱਖ ਮੰਤਰੀ ਨੇ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਸਪੱਸ਼ਟ ਕੀਤਾ ਹੈ ਕਿ ਜਿਥੇ ਸੂਬਾ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰ ਚੁੱਕੀ ਹੈ, ਉਥੇ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਜਿ਼ੰਮੇਵਾਰੀ ਨਿਭਾ ਦਿੱਤੀ ਹੈ ਅਤੇ ਹੁਣ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣਾ ਪੂਰੀ ਤਰ੍ਹਾਂ ਪਰਿਵਾਰ ਦੀ ਇੱਛਾ ‘ਤੇ ਨਿਰਭਰ ਕਰਦਾ ਹੈ ।
ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਹਿਤਾਂ ਨਾਲ ਖਿਲਵਾੜ ਕੀਤਾ ਹੈ : ਭਗਵੰਤ ਮਾਨ
ਮੁੱਖ ਮੰਤਰੀ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਸ਼ੁਰੂ ਤੋਂ ਹੀ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਅਤੇ ਧੋਖਾ ਕੀਤਾ ਹੈ । ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵੱਲੋਂ ਕਦੇ ਚੰਡੀਗੜ੍ਹ ‘ਤੇ ਸੂਬੇ ਦੇ ਹੱਕਾਂ ਨੂੰ ਖੋਹਣ ਦੇ ਯਤਨ ਕੀਤੇ ਜਾਂਦੇ ਹਨ ਅਤੇ ਕਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਤੇ ਹਿੱਸੇਦਾਰੀ ਘਟਾਉਣ ਦੀਆਂ ਸਾਜ਼ਿਸ਼ਾਂ ਘੜੀਆਂ ਜਾਂਦੀਆਂ ਹਨ ।
ਕੇਂਦਰ ਵਿਕਾਸ ਫੰਡ ਰੋਕ ਕੇ ਪੰਜਾਬ ਦੀ ਰੋਕ ਰਹੀ ਹੈ ਤਰੱਕੀ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਬਣਦੇ ਵਿਕਾਸ ਫੰਡ ਰੋਕ ਕੇ ਸੂਬੇ ਦੀ ਤਰੱਕੀ ਵਿੱਚ ਰੋੜੇ ਅਟਕਾਉਣ ਦਾ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ ਰੰਗਲਾ, ਆਰਥਿਕ ਤੌਰ `ਤੇ ਮਜ਼ਬੂਤ ਅਤੇ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।
ਕੀ ਤੰਜ ਕਸਿਆ ਅਕਾਲੀ-ਭਾਜਪਾ ਦੇ ਆਪਸੀ ਸਬੰਧਾਂ ‘ਤੇ
ਭਗਵੰਤ ਮਾਨ ਨੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਪਸੀ ਸਬੰਧਾਂ ‘ਤੇ ਵੀ ਤਨਜ਼ ਕੱਸਿਆ । ਉਨ੍ਹਾਂ ਕਿਹਾ ਕਿ ਭਾਜਪਾ ਹਾਲ ਹੀ ਵਿੱਚ ਨਸਿ਼ਆਂ ਵਿਰੁੱਧ ਯਾਤਰਾ ਕੱਢ ਕੇ ਹਟੀ ਹੈ, ਅਜਿਹੇ ਵਿੱਚ ਜੇਕਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਟੇਜ ਸਾਂਝੀ ਕਰਨਗੇ ਤਾਂ ਲੋਕਾਂ ਨੂੰ ਇਹ ਕਿਹੋ ਜਿਹਾ ਸੁਨੇਹਾ ਦੇਣਗੇ ।
ਸੂਬੇ ਦੇ ਲੋਕ ਸਿਆਸੀ ਪਾਰਟੀਆਂ ਦੇ ਦੋਹਰੇ ਕਿਰਦਾਰ ਨੂੰ ਚੰਗੀ ਤਰ੍ਹਾਂ ਸਮਝਦੇ ਹਨ
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਨਸਿ਼ਆਂ ਨੂੰ ਰੋਕਣ ਦੇ ਦਾਅਵੇ ਕਰਨਾ ਅਤੇ ਦੂਜੇ ਪਾਸੇ ਅਕਾਲੀ ਦਲ ਨਾਲ ਸਿਆਸੀ ਗੱਠਜੋੜ ਵੱਲ ਵਧਣਾ ਆਪਣੇ-ਆਪ ਵਿੱਚ ਇੱਕ ਅਜੀਬ ਅਤੇ ਵਿਰੋਧਾਭਾਸੀ ਗੱਲ ਹੈ। ਸੂਬੇ ਦੇ ਲੋਕ ਇਨ੍ਹਾਂ ਸਿਆਸੀ ਪਾਰਟੀਆਂ ਦੇ ਦੋਹਰੇ ਕਿਰਦਾਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ।
Read More : ਪੰਜਾਬ ਨੂੰ ਕੀਤਾ ਜਾ ਰਿਹਾ ਹੈ ਸਿੱਖਿਆ ਦੇ ਕੇਂਦਰ ਬਣਾ ਕੇ ਵਿਕਸਤ : ਭਗਵੰਤ ਮਾਨ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ ।

One thought on “ਸਰਕਾਰ ਪਰਵਿੰਦਰ ਝੋਟਾ ਪਰਿਵਾਰ ਦੀਆਂ ਕਰ ਚੁੱਕੀ ਹੈ ਸਮੁੱਚੀਆਂ ਮੰਗਾਂ ਪੂਰੀਆਂ”