ਪੰਜਾਬ ਵਿਚ ਸਰਕਾਰੀ ਨੌਕਰੀ ਸਿਰਫ ਮੈਰਿਟ ਦੇ ਆਧਾਰ `ਤੇ : ਭਗਵੰਤ ਮਾਨ

Bhagwant Mann

ਚੰਡੀਗੜ੍ਹ, 27 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਆਖਿਆ ਹੈ ਕਿ ਪੰਜਾਬ ਅੰਦਰ ਸਰਕਾਰੀ ਨੌਕਰੀ ਸਿਰਫ਼ ਮੈਰਿਟ ਦੇ ਆਧਾਰ ‘ਤੇ ਹੀ ਦਿੱਤੀ ਜਾਵੇਗੀ ।

ਵਾਰ ਮੈਮੋਰੀਅਲ ਵਿਖੇ ਮੁੱਖ ਮੰਤਰੀ ਨੇ ਕੀ ਆਖਿਆ

ਕਾਰਗਿਲ ਵਿਜੇ ਦਿਵਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰੱਖਿਆ ਕਰਦਿਆਂ ਆਪਣੇ ਪ੍ਰਾਣ ਨਿਛਾਵਰ ਕਰਨ ਵਾਲੇ ਵੀਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਉਨ੍ਹਾਂ ਕਿਹਾ ਕਿ ਜਵਾਨਾਂ ਦੀ ਬੇਮਿਸਾਲ ਬਹਾਦਰੀ, ਦਲੇਰੀ ਅਤੇ ਲਾ-ਮਿਸਾਲ ਸੇਵਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ । ਮੁੱਖ ਮੰਤਰੀ ਨੇ ਐਤਵਾਰ ਸਵੇਰੇ ਇੱਥੇ ਵਾਰ ਮੈਮੋਰੀਅਲ ਵਿਖੇ ਫੁੱਲਮਾਲਾ ਭੇਟ ਕਰਕੇ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ।

68 ਹਜ਼ਾਰ ਤੋਂ ਵਧ ਸਰਕਾਰੀ ਨੌਕਰੀਆਂ ਦੇਣਾ ਸਰਕਾਰ ਦੀ ਵਚਨਬੱਧਤਾ ਦਾ ਵੱਡਾ ਸਬੂਤ

ਮਾਨ ਨੇ ਕਿਹਾ ਕਿ ਪੰਜਾਬ ਨੇ ਅਜਿਹੀ ਵਿਵਸਥਾ ਸਥਾਪਿਤ ਕੀਤੀ ਹੈ, ਜਿੱਥੇ ਨਾ ਤਾਂ ਪੈਸੇ ਅਤੇ ਨਾ ਹੀ ਸਿਫ਼ਾਰਸ਼ ਦੇ ਆਧਾਰ ‘ਤੇ ਸਫਲਤਾ ਮਿਲਦੀ ਹੈ, ਸਗੋਂ ਸਿਰਫ ਯੋਗਤਾ ਨੂੰ ਮਹੱਤਵ ਦਿੱਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਦਾ ਨੀਟ 2026 ਪ੍ਰੀਖਿਆ ਵਿਚ ਸਫਲ ਹੋਣਾ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਦੇ ਜ਼ਰੀਏ 68,000 ਤੋਂ ਵੱਧ ਸਰਕਾਰੀ ਨੌਕਰੀਆਂ ਸਿਰਫ ਮੈਰਿਟ ਦੇ ਆਧਾਰ ‘ਤੇ ਦੇਣਾ ਪੰਜਾਬ ਸਰਕਾਰ (Punjab Government) ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕਿਆਂ ਪ੍ਰਤੀ ਵਚਨਬੱਧਤਾ ਦਾ ਸਭ ਤੋਂ ਵੱਡਾ ਸਬੂਤ ਹੈ ।

Read More : 19 ਜਿਲ੍ਹਿਆਂ ਦੇ ਅਨੁਸੂਚਿਤ ਜਾਤੀ ਪਰਿਵਾਰਾਂ ਨੂੰ ਵਿੱਤੀ ਲਾਭ ਮਿਲਣਗੇ : ਮੰਤਰੀ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *