ਪੁਣੇ, 7 ਮਈ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਪੂਣੇ ਵਿਖੇ ਇਕ ਬਜ਼ੁੁਰਗ ਵਿਅਕਤੀ ਵਲੋਂ ਇਕ ਛੋਟੀ ਬੱਚੀ ਨਾਲ ਛੇੜਛਾੜ (Teasing) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ।
ਕੀ ਹੈ ਪੂਰਾ ਮਾਮਲਾ
ਮਹਾਰਾਸ਼ਟਰ ਵਿਚ ਪੁਣੇ (Pune) ਦੇ ਪਾਰਵਤੀ ਇਲਾਕੇ ਵਿਚ ਇਕ ਝੁੱਗੀ-ਝੌਂਪੜੀ ਵਿਚ ਆਪਣੀ 9 ਸਾਲ ਦੀ ਪੋਤੀ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਨ ਵਾਲੇ 70 ਸਾਲਾਂ ਦਾਦੇ ਨੂੰ ਘਟਨਾ ਦੇ ਕੁਝ ਹੀ ਘੰਟਿਆਂ ਬਾਅਦ ਪੁਲਸ ਨੇ ਗ੍ਰਿਫ਼ਤਾਰ (Arrested) ਕਰ ਲਿਆ । ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਨਸ਼ੇ ਦੀ ਹਾਲਤ ਵਿਚ ਆਪਣੀ ਨਾਬਾਲਗ ਪੋਤੀ ਨੂੰ ਵਰਗਲਾ ਕੇ ਇਕ ਕਮਰੇ ਵਿਚ ਸੱਦਿਆ ਅਤੇ ਉਸ ਦੇ ਕੱਪੜੇ ਲਾਹੁਣ ਦੀ ਕੋਸਿ਼ਸ਼ ਕੀਤੀ ।
ਪੀੜ੍ਹਤਾ ਨੂੰ ਮੈਡੀਕਲ ਜਾਂਚ ਲਈ ਲਿਜਾਇਆ ਗਿਆ ਹਸਪਤਾਲ
ਬੱਚੀ ਦੀਆਂ ਚੀਕਾਂ ਸੁਣ ਕੇ ਗੁਆਂਢੀਆਂ ਨੂੰ ਇਸ ਦੀ ਭਿਣਕ ਲੱਗ ਗਈ, ਜਿਨ੍ਹਾਂ ਨੇ ਦਰਵਾਜ਼ਾ ਤੋੜ ਕੇ ਉਸ ਨੂੰ ਬਚਾਇਆ । ਉਨ੍ਹਾਂ ਦੱਸਿਆ ਕਿ ਗੁਆਂਢੀਆਂ ਨੇ ਉਸ ਵਿਅਕਤੀ ਨੂੰ ਫੜ ਲਿਆ ਅਤੇ ਪੁਲਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ । ਉਨ੍ਹਾਂ ਦੱਸਿਆ ਕਿ ਪੀੜਤਾ ਨੂੰ ਮੈਡੀਕਲ ਜਾਂਚ ਲਈ ਤੁਰੰਤ ਸਸੂਨ ਜਨਰਲ ਹਸਪਤਾਲ ਲਿਜਾਇਆ ਗਿਆ ।
Read More : ਹੋਟਲ `ਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।
