ਦੀਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ ਮਿਲੇਗਾ ਵਿਆਜ ਮੁਕਤ ਐਡਵਾਂਸ : ਚੀਮਾ

Harpal Cheema

ਚੰਡੀਗੜ੍ਹ, 12 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਦਰਜਾ ਚਾਰ ਕਰਮਚਾਰੀਆਂ ਨੂੰ ਵਿਆਜ ਮੁਕਤ ਤਿਓਹਾਰੀ ਐਡਵਾਂਸ ਦਿੱਤਾ ਜਾਵੇਗਾ।

ਕਿੰਨਾਂ ਅਤੇ ਕਦੋਂ ਦਿੱਤਾ ਜਾਵੇਗਾ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Government of Punjab) ਵਲੋਂ ਜੋ ਆਪਣੇ ਗਰੁੱਪ-ਡੀ. (ਦਰਜਾ ਚਾਰ) ਮੁਲਾਜਮਾਂ ਨੂੰ ਵਿਆਜ਼ ਮੁਕਤ ਤਿਓਹਾਰੀ ਐਡਵਾਂਸ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ ਉਹ ਦੀਵਾਲੀ ਤੋਂ ਪਹਿਲਾਂ ਅਤੇ 10 ਹਜ਼ਾਰ ਰੁਪਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਐਲਾਨ ਕੀਤਾ ਕਿ ਵਿੱਤੀ ਸਾਲ 2026-27 ਦੌਰਾਨ ਇਸ ਉਪਰਾਲੇ ਲਈ 20 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਗਿਆ ਹੈ । ਇਹ ਐਡਵਾਂਸ ਸੂਬੇ ਦੇ ਲੱਗਭਗ 34,604 ਗਰੁੱਪ-ਡੀ ਮੁਲਾਜ਼ਮਾਂ ਦੀ ਕੁੱਲ ਗਿਣਤੀ ਲਈ ਉਪਲਬਧ ਹੈ । ਉਨ੍ਹਾਂ ਕਿਹਾ ਕਿ ਜੇਕਰ ਹਰ ਯੋਗ ਮੁਲਾਜ਼ਮ ਕਰਜ਼ਾ ਲੈਣ ਦਾ ਬਦਲ ਚੁਣਦਾ ਹੈ ਤਾਂ ਸੂਬੇ ਲਈ ਕੁੱਲ ਸੰਭਾਵਿਤ ਖਰਚਾ 34.60 ਕਰੋੜ ਰੁਪਏ ਹੋਵੇਗਾ ।

ਕਿਸ ਤਰ੍ਹਾਂ ਵਸੂਲੀ ਜਾਵੇਗੀ ਦਿੱਤੀ ਜਾਣ ਵਾਲੀ ਰਕਮ

ਪ੍ਰਾਪਤ ਸੂਚਨਾ ਮੁਤਾਬਕ 8 ਨਵੰਬਰ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਇਹ ਐਡਵਾਂਸ ਯਕੀਨੀ ਬਣਾਉਣ ਲਈ ਮੁਲਾਜ਼ਮਾਂ ਨੂੰ 6 ਨਵੰਬਰ ਤੱਕ ਖਜ਼ਾਨੇ ‘ਚੋਂ ਰਕਮ ਕਢਵਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਬਾਅਦ ਇਹ ਐਡਵਾਂਸ ਪੰਜ ਬਰਾਬਰ ਮਹੀਨਾਵਾਰ ਆਸਾਨ ਕਿਸ਼ਤਾਂ ‘ਚ ਵਸੂਲਿਆ ਜਾਵੇਗਾ, ਜਿਸ ਦੀ ਕਟੌਤੀ ਮੁਲਾਜ਼ਮਾਂ ਦੀ ਦਸੰਬਰ ਦੀ ਤਨਖਾਹ ਤੋਂ ਸ਼ੁਰੂ ਹੋਵੇਗੀ ।

Read More : ਐੱਨ. ਡੀ. ਏ.’ ਪ੍ਰੀਖਿਆ ਚ ਸਫ਼ਲ ਹੋਏ 57 ਕੈਡੇਟਸ ਪੰਜਾਬ ਦਾ ਮਾਣ : ਅਮਨ ਅਰੋੜਾ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *