ਹਰਮੀਤ ਸਿੰਘ ਪਠਾਣਮਾਜਰਾ ਨੂੰ ਕੇਂਦਰੀ ਜੇਲ ਪਟਿਆਲਾ ਤੋਂ ਬਦਲਿਆ

Harmeet Pathanmajra

ਪਟਿਆਲਾ, 9 ਅਪ੍ਰੈਲ 2026 : ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਜੋ ਕਿ ਕੇਂਦਰੀ ਜੇਲ ਪਟਿਆਲਾ ਵਿਖੇ ਬੰਦ ਸਨ ਨੂੰ ਪਟਿਆਲਾ ਜੇਲ ਤੋਂ ਹੋਰ ਜੇਲ ਵਿਚ ਬਦਲਿਆ ਗਿਆ ਹੈ ।

ਕਿਹੜੀ ਜੇਲ ਵਿਚ ਗਿਆ ਹੈ ਬਦਲਿਆ

ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਸਨੌਰ ਤੋਂ ਜੋ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਕੇਂਦਰੀ ਜੇਲ੍ਹ (Patiala Central Jail) ਤੋਂ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਦਾ ਮੁੱਖ ਕਾਰਨ ਸੁਰੱਖਿਆ ਕਾਰਨ ਮੰਨੇ ਜਾ ਰਹੇ ਹਨ । ਦੱਸਣਯੋਗ ਹੈ ਕਿ ਪਠਾਣਮਾਜਰਾ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਰਿਮਾਂਡ ‘ਤੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਸਨ ।

ਕੀ ਆਖਣਾ ਹੈ ਜੇਲ ਸੁਪਰਡੈਂਟ ਦਾ

ਪਠਾਣਮਾਜਰਾ ਜਿਸਨੂੰ ਜੇਲ ਵਿਭਾਗ ਦੇ ਉਚ ਅਧਿਕਾਰੀਆਂ ਦੇ ਹੁਕਮਾਂ ਤੇ ਕੇਂਦਰੀ ਜੇਲ ਪਟਿਆਲਾ ਤੋਂ ਬਠਿੰਡਾ ਜੇਲ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ ਸਬੰਧੀ ਕੇਂਦਰੀ ਜੇਲ ਪਟਿਆਲਾ ਦੇ ਸੁਪਰਡੈਂਟ (Superintendent) ਗੁਰਚਰਨ ਸਿੰਘ ਧਾਲੀਵਾਲ ਦਾ ਆਖਣਾ ਹੈ ਕਿ ਇਹ ਕਾਰਵਾਈ ਸੁਰੱਖਿਆ ਕਾਰਨਾਂ (Security reasons) ਕਰਕੇ ਕੀਤੀ ਗਈ ਹੈ ।

ਦੱਸਣਯੋਗ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ (Bathinda Central Jail) ਨੂੰ ਬਹੁਤ ਸੁਰੱਖਿਅਤ ਮੰਨਿਆ ਜਾਂਦਾ ਹੈ ਅਤੇ ਇਸ ਅਤਿ-ਆਧੁਨਿਕ ਸੁਰੱਖਿਆ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ । ਹਾਲਾਂਕਿ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਕਈ ਉੱਚ-ਮਾਨੇ ਦੇ ਅਪਰਾਧੀ ਵੀ ਹਨ। ਪਠਾਣਮਾਜਰਾ ਨੂੰ ਤਿੰਨ ਦਿਨ ਪਹਿਲਾਂ ਅਦਾਲਤ ਨੇ ਨਿਆਂਇਕ ਰਿਮਾਂਡ `ਤੇ ਪਟਿਆਲਾ ਕੇਂਦਰੀ ਜੇਲ੍ਹ ਭੇਜ ਦਿੱਤਾ ਸੀ ।

Read More : ਵਿਧਾਇਕ ਹਰਮੀਤ ਪਠਾਣਮਾਜਰਾ ਨੂੰ ਪਟਿਆਲਾ ਪੁਲਸ ਨੇ ਕੀਤਾ ਗ੍ਰਿਫ਼ਤਾਰ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *