ਹਰਿਆਣਾ ਐਸ. ਜੀ. ਪੀ. ਸੀ. ਨੇ ਕੀਤਾ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ

Bandi Singh

ਹਰਿਆਣਾ, 16 ਸਤੰਬਰ 2026 : ਹਰਿਆਣਾ (Haryana) ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਭਰਪੂਰ ਧਰਨਾ (Protest demonstration) ਦਿੱਤਾ ਗਿਆ ਹੈ ।

ਕੀ ਆਖਿਆ ਐਚ. ਐਸ. ਜੀ. ਐਮ. ਸੀ. ਪ੍ਰਧਾਨ ਨੇ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸਰਕਾਰ ‘ਤੇ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਇਨਸਾਫ ਨਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਭਰ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਿੱਖ ਕੈਦੀ ਹਨ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਸਿੱਖ ਭਾਈਚਾਰੇ ਦੀ ਇੱਕ ਵੱਡੀ ਮੰਗ ਹੈ ।

ਕੈਦ ਸਿੱਖਾਂ ਦੀ ਰਿਹਾਈ ਲਈ ਲਹਿਰ ਨੂੰ ਹੈ ਹੋਰ ਮਜਬੂਤ ਕਰਨ ਦੀ ਲੋੜ : ਝੀਂਡਾ

ਜਥੇਦਾਰ ਝੀਂਡਾ ਨੇ ਕਿਹਾ ਕਿ ਕੈਦ ਸਿੱਖਾਂ ਦੀ ਰਿਹਾਈ (Release of Imprisoned Sikhs) ਦੀ ਲਹਿਰ ਨੂੰ ਹੁਣ ਹੋਰ ਮਜ਼ਬੂਤ ਕਰਨ ਦੀ ਲੋੜ ਹੈ । ਹਾਲ ਹੀ ਵਿੱਚ ਮੋਹਾਲੀ ਵਿੱਚ ਹੋਈ ਇੱਕ ਮੀਟਿੰਗ ਵਿੱਚ, ਕੌਮੀ ਇਨਸਾਫ਼ ਮੋਰਚਾ ਨੇ ਕੈਦ ਸਿੱਖਾਂ ਦੀ ਰਿਹਾਈ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਸੁਝਾਅ ਦਿੱਤਾ ।

ਅੰਦੋਲਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਜਾਣਾ ਚਾਹੀਦੈ ਸ਼ੁਰੂ

ਉਨ੍ਹਾਂ ਕਿਹਾ ਕਿ ਇਹ ਅੰਦੋਲਨ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਸਰਕਾਰ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਕੈਦ ਸਿੱਖਾਂ ਦੀ ਰਿਹਾਈ ਬਾਰੇ ਫੈਸਲਾ ਲੈ ਸਕੇ । ਇਹ ਮੁੱਦਾ ਕਿਸੇ ਇੱਕ ਵਿਅਕਤੀ ਜਾਂ ਸੰਗਠਨ ਦਾ ਨਹੀਂ ਹੈ, ਸਗੋਂ ਕੈਦ ਸਿੱਖਾਂ ਦੇ ਅਧਿਕਾਰਾਂ ਅਤੇ ਇਨਸਾਫ਼ ਨਾਲ ਸਬੰਧਤ ਹੈ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ।

Read More : ਹਰਿਆਣਾ ਐਸ. ਜੀ. ਐਮ. ਸੀ. ਬਜਟ ਮਾਮਲੇ ਦੀ ਹੋਈ ਕੋਰਟ ਵਿਚ ਸੁਣਵਾਈ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *