ਹਰਿਆਣਵੀ ਨੌਜਵਾਨ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Heart Attack

ਕਰਨਾਲ, 2 ਨਵੰਬਰ 2026 : ਹਰਿਆਣਾ (Haryana) ਦੇ ਜਿਲਾ ਕਰਨਾਲ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿਖੇ ਅਚਾਨਕ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਜਿਲਾ ਕਰਨਾਲ (Karnal) ਦੇ ਪਿੰਡ ਜਾਨੀ ਦੇੇ ਵਸਨੀਕ ਜਿਸ ਹਰਿਆਣਵੀ ਨੌਜਵਾਨ ਦੀ ਕੈਨੇਡਾ ਵਿਖੇ ਅਚਾਨਕ ਦਿਲ ਦਾ ਦੌਰਾ (heart attack) ਪੈਣ ਕਾਰਨ ਮੌਤ ਹੋ ਗਈ ਹੈ ਦੀ ਪਛਾਣ ਪ੍ਰਦੀਪ ਕੁਮਾਰ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਨੌਜਵਾਨ ਕੈਨੇਡਾ ਦੇ ਟੋਰਾਂਟੋ ਵਿਖੇ ਡਾਊਨਟਾਊਨ ਇਲਾਕੇ ਵਿੱਚ ਫੂਡ ਡਿਲੀਵਰੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਆਪਣੀ ਕਮਾਈ ਨਾਲ ਭਾਰਤ ਵਿੱਚ ਰਹਿ ਰਹੇ ਪਰਿਵਾਰ ਦੀ ਆਰਥਿਕ ਮਦਦ ਕਰਦਾ ਸੀ ।

ਨੌਜਵਾਨ ਦਾ ਦੋਸਤ ਕਰ ਰਿਹਾ ਹੈ ਫੰਡ ਇਕੱਠਾ

ਪ੍ਰਾਪਤ ਸੂਚਨਾ ਮੁਤਾਬਕ ਉਕਤ ਨੌਜਵਾਨ ਦਾ ਦੋਸਤ ਉਸ ਨਾਲ ਇਕ ਕਮਰੇ ਵਿਚ ਰਹਿੰਦਾ ਸੀ ਵਲੋਂ ਪ੍ਰਦੀਪ ਦੀ ਲਾਸ਼ ਭਾਰਤ ਵਾਪਸ ਭੇਜਣ ਲਈ ਕੈਨੇਡਾ ਵਿਖੇ ਫੰਡ ਇਕੱਠਾ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ । ਦੱਸਣਯੋਗ ਹੈ ਕਿ ਪ੍ਰਦੀਪ ਵਲੋਂ ਘਰ ਦੀ ਵਿੱਤੀ ਹਾਲਤ ਸੁਧਾਰਨ ਦੇ ਚਲਦਿਆਂ ਕਾਫੀ ਸਮੇਂ ਤੋਂ ਘਰ ਚੱਕਰ ਹੀ ਨਹੀਂ ਲਗਾਇਆ ਗਿਆ ਸੀ ਤਾਂ ਕਿ ਉਹ ਕੰਮ ਕਾਜ ਕਰਕੇ ਚੰਗੇ ਪੈਸੇ ਕਮਾ ਸਕੇ ।

Read More : ਪੰਜਾਬੀ ਨੌੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਤਾਜ਼ਾ ਪੰਜਾਬੀ ਖ਼ਬਰਾਂ, ਰਾਜਨੀਤੀ, ਅਪਰਾਧ ਅਤੇ ਸੁਰੱਖਿਆ ਨਾਲ ਜੁੜੀਆਂ ਅਪਡੇਟਸ ਲਈ ਸਾਡੇ DM 24 LiveWebsite ਨਾਲ ਬਣੇ ਰਹੋ । ਵੀਡੀਓਜ਼ ਦੇਖਣ ਲਈ DM 24 Live YouTube ਚੈਨਲ Subscribe ਕਰੋ ਅਤੇ ਸਾਨੂੰ Facebook, ਇੰਸਟਾਗ੍ਰਾਮ, Twitter, Koo, ShareChat ਅਤੇ Dailyhunt ‘ਤੇ ਫੋਲੋ ਕਰੋ।

Leave a Reply

Your email address will not be published. Required fields are marked *